ਸੁਨਾਮ ਊਧਮ ਸਿੰਘ ਵਾਲਾ (ਬਾਂਸਲ): ਸਥਾਨਕ ਸ਼ਹਿਰ ਦੇ ਵਾਰਡ ਨੰਬਰ 10 ਚ ਕਾਂਤਾ ਦੇਵੀ ਬਜ਼ੁਰਗ ਔਰਤ ਦੀ ਕੰਨਾਂ ਦੀਆਂ ਵਾਲੀਆਂ ਝਪਟ ਕੇ ਭੱਜਣ ਵਾਲੇ ਇਕ ਵਿਅਕਤੀ ਦੀ ਪੁਲਸ ਨੇ ਸ਼ਨਾਖਤ ਕਰ ਲਈ ਹੈ ਅਤੇ ਉਸ ਨੂੰ ਨਾਮਜ਼ਦ ਕਰ ਉਸ ਦੀ ਭਾਲ ਕੀਤੀ ਜਾ ਰਹੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਨਦੀਪ ਤਰੀਕਾ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਪਰਵਿੰਦਰ ਸਿੰਘ ਪੁੱਤਰ ਜਸਪਾਲ ਪਿੰਡ ਬੁਰੜ ਜ਼ਿਲ੍ਹਾ ਪਟਿਆਲਾ ਦੀ ਇਸ ਮਾਮਲੇ ’ਚ ਸਨਾਖ਼ਤ ਕਰ ਨਾਮਜ਼ਦ ਕਰ ਲਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਇੱਕ ਬਜ਼ੁਰਗ ਬੀਬੀ ਕਾਂਤਾ ਦੇਵੀ ਜੋ ਆਪਣੇ ਪੁੱਤਰ ਦੇ ਘਰ ਜਾ ਰਹੀ ਸੀ ਤਾਂ ਰਸਤੇ ’ਚ ਇਕ ਮੋਟਰਸਾਈਕਲ ਸਵਾਰ ਨੇ ਮੋਟਰਸਾਈਕਲ ਤੋਂ ਉਤਰ ਕੇ ਬਜ਼ੁਰਗ ਔਰਤ ਦੀਆਂ ਕੰਨਾਂ ’ਚੋਂ ਵਾਲੀਆਂ ਝਪਟ ਲਈਆਂ ਅਤੇ ਫ਼ਰਾਰ ਹੋ ਗਿਆ।
ਪੁਲਸ ਵੱਲੋਂ ਇਸ ਦੀ ਵੀਡੀਓ ਲੈ ਕੇ ਤਫਤੀਸ਼ ਕੀਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਵਲੋਂ ਦੋਸ਼ੀ ਨੂੰ ਨਾਮਜ਼ਦ ਕਰ ਉਸ ਦੇ ਘਰ ਰੇਡ ਕੀਤੀ ਗਈ ਪਰ ਉਹ ਘਰ ਨਹੀਂ ਸੀ ਅਤੇ ਉਸ ਦਾ ਮੋਬਾਇਲ ਵੀ ਬੰਦ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਸ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।ਉਸ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਕ ਐੱਨ.ਡੀ.ਪੀ.ਐੱਸ. ਐਕਟ ਦਾ ਵੀ ਮਾਮਲਾ ਉਸ ਤੇ ਦਰਜ ਹੈ ਅਤੇ ਜੇਲ੍ਹ ਦੇ ਅੰਦਰ ਵੀ ਰਹਿ ਕੇ ਆਇਆ ਹੈ।
ਕਈ ਵਾਰਦਾਤਾਂ ’ਚ ਪੁਲਸ ਨੇ ਜਲਦ ਕੀਤੀ ਪ੍ਰਾਪਤੀ ਸਥਾਨਕ ਸ਼ਹਿਰ ’ਚ ਝਪਟਮਾਰੀ ਦੋ ਤਿੰਨ ਘਟਨਾਵਾਂ ਨੂੰ ਲੈ ਕੇ ਸਥਾਨਕ ਸ਼ਹਿਰੀ ਪੁਲਸ ਵੱਲੋਂ ਜਲਦ ਹੀ ਝਪਟਮਾਰਾਂ ਨੂੰ ਗ੍ਰਿਫ਼ਤਾਰ ਕਰ ਜਲਦ ਹੀ ਪ੍ਰਾਪਤੀ ਕੀਤੀ ਗਈ। ਜਿਸ ’ਚ ਥਾਣਾ ਮੁਖੀ ਅਮਨਦੀਪ ਤਰੀਕਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਐੱਸ.ਐੱਸ.ਪੀ. ਸਾਬ੍ਹ ਸਵਪਨ ਸ਼ਰਮਾ ਅਤੇ ਡੀ.ਐੱਸ.ਪੀ. ਸਾਹਿਬ ਦਲਵੀਰ ਸਿੰਘ ਗਰੇਵਾਲ ਦੇ ਦਿਸ਼ਾ-ਨਿਰਦੇਸ਼ਾਂ ਇਕ ਟੀਮ ਬਣਾ ਕੇ ਪੂਰੇ ਟੈਕਨੀਕਲ ਤਰੀਕੇ ਨਾਲ ਦੋਸ਼ੀ ਦੀ ਪਛਾਣ ਕਰ ਹਰ ਤਰ੍ਹਾਂ ਦੇ ਐਂਗਲ ਤੋਂ ਜਾਂਚ ਕਰ ਕਾਰਵਾਈ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੇ ਪੁਲਸ ਮੁਲਾਜ਼ਮਾਂ ਵੱਲੋਂ ਦਿਨ ਰਾਤ ਇੱਕ ਕਰ ਇਨ੍ਹਾਂ ਦਾ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ’ਚ ਕਿਸੇ ਵੀ ਘਟਨਾ ਨੂੰ ਅੰਜਾਮ ਦੇਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।
ਦੀਵਾਲੀ 'ਤੇ ਪਟਾਕੇ ਵੇਚਣ ਵਾਲੇ ਦੁਕਾਨਦਾਰਾਂ ਲਈ CM ਚੰਨੀ ਨੇ ਜਾਰੀ ਕੀਤੇ ਨਿਰਦੇਸ਼
NEXT STORY