ਪਟਿਆਲਾ(ਜੋਸਨ)- ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੱਖ ਜਥੇਬੰਦੀਆਂ ’ਤੇ ਆਧਾਰਤ ਬਣੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਅੱਜ ਇਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਨਾਲ ਰਹਿੰਦੀਆਂ ਮੰਗਾਂ ’ਤੇ ਮੁੜ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਏ. ਵੇਨੂੰ ਪ੍ਰਸਾਦ ਆਈ. ਏ. ਐੱਸ. ਚੇਅਰਮੈਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਅਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਬਿਜਲੀ ਨਿਗਮ ਦੇ ਚੇਅਰਮੈਨ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਨੁਸਾਰ ਵਧੀ ਹੋਈ ਜੁਲਾਈ ਮਹੀਨੇ ਦੀ ਤਨਖਾਹ ਨਾਲ ਮਿਲੇਗੀ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ਤੋਂ ਸਾਹਮਣੇ ਆਏ ਸਿੱਖ ਲੜਕੀਆਂ ਦੇ ਧਰਮ ਤਬਦੀਲੀ ਦੇ ਮਾਮਲੇ ’ਚ ਜਾਗੋ ਪਾਰਟੀ ਵਲੋਂ ਰੋਸ ਪ੍ਰਦਰਸ਼ਨ
ਇਸ ਦੇ ਨਾਲ ਤਨਖਾਹ ਸੋਧ ਕਮੇਟੀ ਦਾ ਗਠਨ ਕਰ ਕੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਥਰਮਲ ਪਲਾਟਾਂ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਬੰਦ ਕੀਤਾ ਉਪਤਾਪਨ ਭੱਤਾ ਬਹਾਲ ਕਰ ਦਿੱਤਾ ਗਿਆ ਹੈ। ਲੰਮੇ ਸਮੇਂ ਤੋਂ ਲਮਕਾਅ ਅਵਸਥਾ ’ਚ ਪਿਆ 23 ਸਾਲਾ ਪ੍ਰਮੋਸ਼ਨ ਸਕੇਲ ਦੇ ਦਿੱਤਾ ਜਾਵੇਗਾ, ਮ੍ਰਿਤਕ ਕਰਮਚਾਰੀਆਂ ਦੇ ਵਾਰਿਸਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣ ਦਾ ਅਮਲ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਜਲੰਧਰ ਦੀ ਇਕ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਵੀਡੀਓ)
ਅੱਜ ਦੀ ਮੀਟਿੰਗ ’ਚ ਨਿਰਦੇਸ਼ਕ ਪ੍ਰਬੰਧਕੀ ਆਰ. ਪੀ. ਪਾਂਡਵ, ਨਿਰਦੇਸ਼ਕ ਵਿੱਤ ਜਤਿੰਦਰ ਗੋਇਲ, ਡਿਪਟੀ ਮੁੱਖ ਇੰਜਨੀਅਰ ਪ੍ਰੋਸਨਲ ਪਰਵਿੰਦਰਜੀਤ ਸਿੰਘ, ਬੀ. ਐੱਸ. ਗੁਰਮ ਉਪ ਸਕੱਤਰ ਆਈ. ਆਰ. ਅਤੇ ਮੰਚ ਦੇ ਸੂਬਾਈ ਆਗੂ ਨਰਿੰਦਰ ਸਿੰਘ ਸੈਣੀ, ਜਰਨੈਲ ਸਿੰਘ ਚੀਮਾ, ਮਹਿੰਦਰ ਸਿੰਘ ਰੂੜੇਕੇ ਆਦਿ ਹਾਜ਼ਰ ਸਨ।
ਨਹਿਰੀ ਪਾਣੀ ਦੀ ਬੰਦੀ ਨੂੰ ਲੈ ਕੇ ਮਰਨ ਵਰਤ 'ਤੇ ਬੈਠਾ ਕਿਸਾਨ ਆਗੂ
NEXT STORY