ਮਹਿਲ ਕਲਾਂ, (ਹਮੀਦੀ)- ਮੁਲਾਜ਼ਮ ਯੂਨਾਈਟਡ ਆਰਗਨਾਈਜ਼ੇਸ਼ਨ (MUD) ਜਥੇਬੰਦੀ ਜ਼ਿਲ੍ਹਾ ਸਰਕਲ ਬਰਨਾਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦਾਨਗੜ੍ਹ ਦੀ ਅਗਵਾਈ ਹੇਠ ਜਥੇਬੰਦੀ ਦੇ ਵਰਕਰਾਂ ਦੇ ਇੱਕ ਵਫਦ ਨੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ 17 ਜੁਲਾਈ 2020 ਤੋਂ ਬਾਅਦ ਪਾਵਰ ਕਾਮ ਵਿੱਚ ਹੋਈ ਭਰਤੀ ਮੁਲਾਜ਼ਮਾਂ ਲਈ ਸੱਤਵੇਂ ਪੇ ਕਮਿਸ਼ਨ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਛੇਵੇਂ ਪੇ ਕਮਿਸ਼ਨ ਅਨੁਸਾਰ ਤਨਖਾਹਾਂ ਦੇਣ ਦੀ ਮੰਗ ਰੱਖੀ।
ਇਸ ਮੌਕੇ MLA ਕੁਲਵੰਤ ਸਿੰਘ ਪੰਡੋਰੀ ਨੇ ਭਰੋਸਾ ਦਿਵਾਇਆ ਕਿ ਉਹ ਜਥੇਬੰਦੀ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾ ਕੇ ਹੱਲ ਕਰਵਾਉਣਗੇ। ਸਰਕਾਰ ਵੱਲੋਂ ਮੰਗਾਂ ਮਨਜ਼ੂਰ ਹੋਣ ‘ਤੇ ਅੱਜ ਪਿੰਡ ਪੰਡੋਰੀ ਵਿਖੇ ਜਥੇਬੰਦੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦਾਨਗੜ ਦੀ ਅਗਵਾਈ ਹੇਠ ਆਗੂਆਂ ਅਤੇ ਵਰਕਰਾਂ ਵੱਲੋਂ ਪੰਡੋਰੀ ਪਹੁੰਚ ਕੇ MLA ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਦਾ ਸਨਮਾਨ ਕੀਤਾ ਗਿਆ।
ਸਨਮਾਨ ਸਮਾਗਮ ਦੌਰਾਨ ਜਥੇਬੰਦੀ ਦੇ ਆਗੂ ਹਰਦੇਵ ਸਿੰਘ ਪੰਡੋਰੀ, ਹਰਜਿੰਦਰ ਸਿੰਘ ਰੂੜੇਕੇ, ਨਿਰਮਲ ਸਿੰਘ ਗੁਰਦਾਸਪੁਰ, ਨਵਦੀਪ ਸਿੰਘ, ਸੁਖਪਾਲ ਸਿੰਘ, ਕੁਲਵਿੰਦਰ ਸਿੰਘ, ਸੁਖਪਾਲ ਸਿੰਘ ਪੱਖੋ ਕਲਾਂ, ਤਰਸੇਮ ਸਿੰਘ, ਸੁਖਵਿੰਦਰ ਸਿੰਘ ਸਿੱਧੂ ਅਤੇ ਹਰਬੰਸ ਸਿੰਘ ਧਨੌਲਾ ਸਮੇਤ ਕਈ ਹੋਰ ਵਰਕਰ ਹਾਜ਼ਰ ਸਨ।
ਪਿੰਡ ਸਹਿਜੜਾ ਦੀ ਗ੍ਰਾਮ ਪੰਚਾਇਤ ਆਮ ਆਦਮੀ ਪਾਰਟੀ ‘ਚ ਸ਼ਾਮਲ
NEXT STORY