ਮੋਰਿੰਡਾ (ਧੀਮਾਨ)- ਮੋਰਿੰਡਾ ਦੀ ਟਰੱਕ ਯੂਨੀਅਨ ਦੇ ਨੇੜੇ ਰਹਿੰਦੇ ਇਕ ਸੇਵਾਮੁਕਤ ਪੁਲਸ ਅਧਿਕਾਰੀ ਦੇ ਘਰੋਂ ਚੋਰਾਂ ਵੱਲੋਂ ਲੱਖਾਂ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਕ ਯੂਨੀਅਨ ਮੋਰਿੰਡਾ ਦੇ ਨੇੜੇ ਟਾਵਰਾਂ ਵਾਲੀ ਗਲੀ ਵਿਚ ਰਹਿੰਦੇ ਸੇਵਾ ਮੁਕਤ ਏ.ਐੱਸ.ਆਈ. ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ ਇਕ ਮਹੀਨਾ ਪਹਿਲਾਂ ਆਪਣੇ ਵਿਦੇਸ਼ ਤੋਂ ਆਏ ਪੁੱਤਰ ਦਾ ਵਿਆਹ ਕੀਤਾ ਸੀ। ਉਨ੍ਹਾਂ ਦੱਸਿਆ ਕਿ ਥੋੜੇ ਦਿਨ ਪਹਿਲਾਂ ਹੀ ਉਨ੍ਹਾਂ ਦੀ ਨੂੰਹ ਵਿਦੇਸ਼ੋਂ ਆਈ ਸੀ, ਜਿਸ ਦਾ ਜਨਮ ਦਿਨ ਮਨਾਉਣ ਲਈ ਉਹ ਕਰੀਬ ਤਿੰਨ-ਚਾਰ ਘੰਟੇ ਲਈ ਘਰੋਂ ਬਾਹਰ ਗਏ ਸਨ। ਬਸ ਇੰਨੇ ਸਮੇਂ 'ਚ ਹੀ ਚੋਰਾਂ ਨੇ ਉਨ੍ਹਾਂ ਦੇ ਘਰ ਤੋਂ ਕਰੀਬ 15 ਤੋਲੇ ਸੋਨਾ ਅਤੇ ਲਗਭਗ 30-35 ਤੋਲੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਜੋ ਉਨ੍ਹਾਂ ਨੇ ਅਲਮਾਰੀਆਂ ਦੇ ਲਾਕਰਾਂ ਵਿਚ ਰੱਖੇ ਹੋਏ ਸਨ।
ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਉਨ੍ਹਾਂ ਦੱਸਿਆ ਕਿ ਜਦੋਂ ਉਹ ਆਪਣੀ ਨੂੰਹ ਦਾ ਜਨਮ ਦਿਨ ਮਨਾ ਕੇ ਵਾਪਸ ਘਰ ਪਰਤੇ ਤਾਂ ਘਰ ਦੇ ਅੰਦਰ ਮੇਨ ਦਰਵਾਜਾ, ਅੰਦਰ ਦੇ ਦਰਵਾਜੇ ਅਤੇ ਅਲਮਾਰੀਆਂ ਦੇ ਤਾਲੇ ਟੁੱਟੇ ਹੋਏ ਸਨ। ਸਾਮਾਨ ਵੀ ਖਿੱਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਇਸ ਚੋਰੀ ਨਾਲ ਉਨ੍ਹਾਂ ਦਾ ਲਗਭਗ 15 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਸੇਵਾ ਮੁਕਤ ਏ.ਐੱਸ.ਆਈ. ਭਜਨ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੋਰਿੰਡਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਸ ਵਲੋਂ ਮੌਕਾ ਦੇਖ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪਹਿਲਾਂ ਰੱਜ ਕੇ ਪਿਲਾਈ ਸ਼ਰਾਬ, ਫ਼ਿਰ ਕੁੱਟ-ਕੁੱਟ ਤੋੜੇ ਦੰਦ, ਜਾਂਦੇ-ਜਾਂਦੇ ਕਰ ਗਏ ਹਵਾਈ ਫਾਇਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਭਗਵੰਤ ਸਿੰਘ ਮਾਨ ਸਰਕਾਰ ਦਾ ਇਕ ਹੋਰ ਲੋਕ ਪੱਖੀ ਉਪਰਾਲਾ
NEXT STORY