ਫਰੀਦਕੋਟ (ਜਗਤਾਰ) - ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ 'ਚ ਅੱਜ ਸੈਸ਼ਨ ਜੱਜ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਫਰੀਦਕੋਟ ਦੀ ਅਗਵਾਈ 'ਚ ਅਚਨਚੇਤ ਚੈਕਿੰਗ ਕੀਤੀ ਗਈ। ਦੱਸ ਦੇਈਏ ਕਿ ਪੁਲਸ ਅਧਿਕਾਰੀਆਂ ਵਲੋਂ ਇਸ ਚੈਕਿੰਗ ਨੂੰ ਰੁਟੀਨ ਚੈਕਿੰਗ ਦੱਸਿਆ ਜਾ ਰਿਹਾ ਹੈ, ਜਿਸ ਦੌਰਾਨ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਬਰਾਮਦਗੀ ਹੋਣ ਦਾ ਕੋਈ ਖੁਲਾਸਾ ਨਹੀਂ ਕੀਤਾ। ਜ਼ਿਲਾ ਪੁਲਸ ਮੁਖੀ ਰਾਜਬਚਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਸਮੇਂ-ਸਮੇਂ 'ਤੇ ਜੇਲ ਦੀ ਚੈਕਿੰਗ ਕੀਤੀ ਜਾਂਦੀ ਹੈ। ਜਿਸ ਦੇ ਤਹਿਤ ਅੱਜ ਸੈਸ਼ਨ ਜੱਜ ਸਾਹਿਬ ਅਤੇ ਡਿਪਟੀ ਕਮਿਸ਼ਨਰ ਸਾਹਿਬ ਦੀ ਹਾਜ਼ਰੀ 'ਚ ਪੁਲਸ ਦੇ ਕਰੀਬ ਡੇਢ ਸੌ ਜਵਾਨਾਂ ਨੇ ਜੇਲ ਦੀਆਂ ਵੱਖ-ਵੱਖ ਬੈਰਕਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਕਿਸੇ ਚੀਜ਼ ਦੀ ਬਰਾਮਦਗੀ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਕਿਹਾ ਇਸ ਦੇ ਉਨ੍ਹਾਂ ਵਲੋਂ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ ।
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਨਹੀਂ ਆਇਆ ਕੋਈ ਉਮੀਦਵਾਰ
NEXT STORY