ਫਰੀਦਕੋਟ (ਜਗਤਾਰ) - ਫਰੀਦਕੋਟ ਦੀ ਪੁਲਸ ਨੇ 26 ਸਤੰਬਰ ਨੂੰ ਹੋਏ 5 ਲੱਖ ਦੇ ਸਨੈਚਿੰਗ ਮਾਮਲੇ ਨੂੰ ਸੁਲਝਾਉਂਦੇ ਹੋਏ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਤੋਂ ਖੋਹੇ ਹੋਏ 4 ਲੱਖ 34 ਹਜ਼ਾਰ ਰੁਪਏ, ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ, ਜਿਨ੍ਹਾਂ ਦੇ ਆਧਾਰ 'ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਫਰੀਦਕੋਟ ਦੇ ਐੱਸ.ਐੱਸ.ਪੀ. ਮਨਜੀਤ ਸਿੰਘ ਢੇਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਹੱਥ ਇਹ ਸਫਲਤਾ ਸੀ.ਸੀ.ਟੀ.ਵੀ ਫੁਟੇਜ਼ ਦੇ ਆਧਾਰ 'ਤੇ ਲੱਗੀ ਹੈ, ਜਿਸ 'ਚ ਲੁਟੇਰੇ ਕੈਦ ਹੋ ਗਏ ਸਨ।
ਦੱਸ ਦੇਈਏ ਕਿ 26 ਸਤੰਬਰ ਨੂੰ ਬੈਂਕ 'ਚ ਕੰਮ ਕਰਨ ਵਾਲੀ ਮਹਿਲਾ ਦਾ ਪਰਸ ਮੋਟਰਸਾਈਕਲ ਸਵਾਰ ਲੁਟੇਰੇ ਖੋਹ ਕੇ ਲੈ ਗਏ ਸਨ, ਜਿਸ 'ਚ 5 ਲੱਖ ਰੁਪਏ ਦੀ ਨਗਦੀ ਸੀ। ਲੁਟੇਰਿਆਂ ਨੂੰ ਕਾਬੂ ਕਰਨ ਲਈ ਔਰਤ ਨੇ ਲਿਫਟ ਵੀ ਲਈ ਪਰ ਲੁਟੇਰੇ ਚਕਮਾ ਦੇ ਕੇ ਫਰਾਰ ਹੋ ਗਏ। ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਪੀੜਤ ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ।
ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼, ਪਰਿਵਾਰ ਨੂੰ ਕਤਲ ਦਾ ਸ਼ੱਕ
NEXT STORY