ਫਰੀਦਕੋਟ (ਰਾਜਨ) : ਕੇਂਦਰੀ ਜੇਲ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਕੋਲੋਂ 4 ਮੋਬਾਈਲ ਫੋਨ ਬਰਾਮਦ ਹੋਏ ਹਨ, ਜਿਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾਂ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਫਰੀਦਕੋਟ ਦੇ ਸਹਾਇਕ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਅਤੇ ਜੇਲ ਗਾਰਦ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਜੇਲ ਦੇ ਬਲਾਕ ਨੰਬਰ 7 ਦੀ ਬੈਰਕ ਨੰਬਰ 7 ਵਿਚ ਅਚਾਨਕ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਕੋਲੋਂ 4 ਮੋਬਾਈਲ ਫੋਨ ਬਰਾਮਦ ਹੋਏ।
ਇਸ ਮਾਮਲੇ ਵਿਚ ਹਵਾਲਾਤੀ ਤਰਲੋਕ ਸਿੰਘ ਵਾਸੀ ਜਿਲਾ ਸ੍ਰੀ ਗੰਗਾਨਗਰ, ਹਵਾਲਾਤੀ ਗੁਰਦੀਪ ਸਿੰਘ ਵਾਸੀ ਜਿਲਾ ਸ੍ਰੀ ਗੰਗਾਨਗਰ ਅਤੇ ਹਵਾਲਾਤੀ ਵਿਕਰਮ ਸਿੰਘ ਜ਼ਿਲ੍ਹਾ ਫ਼ਾਜ਼ਿਲਕਾ ਦੇ ਖਿਲਾਫ ਸਿਟੀ ਕੋਤਵਾਲੀ ਫਰੀਦਕੋਟ ਨੂੰ ਯੋਗ ਕਾਰਵਾਈ ਕਰਨ ਵਾਸਤੇ ਲਿਖਿਆ ਗਿਆ ਹੈ ਜਿਸ 'ਤੇ ਇਸ ਮਾਮਲੇ ਵਿਚ ਥਾਣਾ ਸਿਟੀ ਫਰੀਦਕੋਟ ਵਿਚ ਜੇਲ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਏਐੱਸਆਈ ਗੁਰਪਾਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ
NEXT STORY