ਜੋਗਾ (ਗੋਪਾਲ)- ਪਿੰਡ ਮੌਜੀਆਂ ਦੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ 'ਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਪਿੰਡ ਮੌਜੀਆਂ ਦਾ ਕਿਸਾਨ ਜਗਸੀਰ ਸਿੰਘ ਪੁੱਤਰ ਗੁਰਜੰਟ ਸਿੰਘ ਦੇ ਸਿਰ ਕਰੀਬ ਬੈਂਕ ਦਾ 6 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਣ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਣ ਜਗਸੀਰ ਸਿੰਘ ਨੇ ਆਪਣੇ ਘਰ 'ਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਣ ਉਸਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਜਗਸੀਰ ਸਿੰਘ ਕਰਜ਼ੇ ਤੋਂ ਇੰਨਾ ਤੰਗ ਸੀ ਕੀ ਉਹ ਅੰਦਰੋਂ-ਅੰਦਰ ਇਸ ਨੂੰ ਲੈ ਕੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਰ ਕੇ ਉਸ ਨੇ ਖੁਦਕੁਸ਼ੀ ਕਰ ਲਈ।
ਨਸ਼ੇ ਦੇ ਦੈਂਤ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ
NEXT STORY