ਮਾਨਸਾ, (ਜੱਸਲ)— ਪਿੰਡ ਖੋਖਰ ਕਲਾਂ ਦੇ ਇਕ ਵਿਅਕਤੀ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋਣ ਕਾਰਨ ਆਪਣੀ ਹੀ ਰਾਈਫਲ ਨਾਲ ਖੁਦਕੁਸ਼ੀ ਕਰ ਲੈਣ ਦਾ ਸਮਾਚਾਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਖੋਖਰ ਕਲਾਂ ਦੇ ਸਿਰ ਕਰਜ਼ਾ ਹੋਣ ਕਾਰਣ ਉਸ ਨੇ ਆਪਣੀ ਹੀ ਰਾਈਫਲ ਨਾਲ ਖੁਦਕੁਸ਼ੀ ਕਰ ਲਈ। ਪਰਿਵਾਰ ਕੋਲ ਜ਼ਮੀਨ ਨਾ-ਮਾਤਰ ਹੋਣ ਕਾਰਨ ਉਹ ਜ਼ਮੀਨ ਠੇਕੇ 'ਤੇ ਲੈ ਕੇ ਖੇਤੀ ਕਰ ਰਿਹਾ ਸੀ ਪਰ ਲਗਾਤਾਰ ਖੇਤੀ 'ਚ ਘਾਟੇ ਕਾਰਨ ਇਸ ਪਰਿਵਾਰ ਉਪਰ 6-7 ਲੱਖ ਰੁਪਏ ਕਰਜ਼ੇ ਦਾ ਬੋਝ ਪੈ ਚੁੱਕਾ ਸੀ। ਜਿਸ ਕਾਰਣ ਉਸ ਨੇ ਖੁਦਕੁਸ਼ੀ ਕਰ ਲਈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ-ਨਾਲ ਪੀੜਤ ਪਰਿਵਾਰ ਨੂੰ ਗੁਜ਼ਾਰੇ ਲਈ 20 ਲੱਖ ਰੁਪਏ ਦੀ ਮਾਲੀ ਸਹਾਇਤਾ ਕੀਤੀ ਜਾਵੇ।
ਕਰੰਟ ਲੱਗਣ ਨਾਲ ਇਕ ਦੀ ਮੌਤ, 3 ਜ਼ਖਮੀ
NEXT STORY