ਭੀਖੀ, (ਸੰਦੀਪ)— ਪਿੰਡ ਧਲੇਵਾਂ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ ਦੇ ਪੁੱਤਰ ਭੁਪਿੰਦਰ ਸਿੰਘ ਨੇ ਕਿਹਾ ਕਿ ਉਸਦਾ ਪਿਤਾ ਪਵਨ ਕੁਮਾਰ (50) ਪੁਤਰ ਸੋਮ ਨਾਥ ਦੇ ਸਿਰ ਬੈਂਕ ਅਤੇ ਆੜ੍ਹਤੀਏ ਦਾ 8 ਲਖ ਰੁਪਏ ਕਰਜ਼ਾ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੇ ਚਲਦਿਆਂ ਉਸਨੇ ਮੰਗਲਵਾਰ ਸਵੇਰ ਘਰ 'ਚ ਪਈਆਂ ਸਲਫਾਸ ਦੀਆਂ ਗੋਲੀਆਂ ਨਿਗਲ ਕੇ ਖੁਦਕੁਸ਼ੀ ਕਰ ਲਈ। ਥਾਣਾ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁਤਰ ਭੁਪਿੰਦਰ ਸਿੰਘ ਦੇ ਬਿਆਨਾਂ 'ਤੇ ਭੀਖੀ ਪੁਲਸ ਨੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਸੜਕ ਹਾਦਸੇ 'ਚ ਵਿਅਕਤੀ ਦੀ ਮੌਤ
NEXT STORY