ਬਰੇਟਾ (ਸਿੰਗਲਾ)— ਪਿੰਡ ਬਹਾਦਰਪੁਰ ਦੇ ਕਿਸਾਨ ਪ੍ਰੀਤਮ ਸਿੰਘ ਪੁੱਤਰ ਜ਼ੋਰਾ ਸਿੰਘ (45) ਵਲੋਂ ਸਪਰੇਅ ਪੀ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਦਿੰਦੇ ਹੋਏ ਸਹਾਇਕ ਸਬ ਇੰਸਪੈਕਟਰ ਮੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਪ੍ਰੀਤਮ ਸਿੰਘ ਦੇ ਸਪੁੱਤਰ ਜਸਵੀਰ ਸਿੰਘ ਦੇ ਬਿਆਨਾਂ 'ਤੇ ਕੀਤੀ ਜਾ ਰਹੀ ਕਾਰਵਾਈ ਅਨੁਸਾਰ ਮ੍ਰਿਤਕ 'ਤੇ ਲਗਭਗ 9 ਲੱਖ ਰੁਪਏ ਦਾ ਕਰਜ਼ਾ ਬੈਂਕ, ਆੜ੍ਹਤੀ ਤੇ ਰਿਸ਼ਤੇਦਾਰਾਂ ਦਾ ਸੀ। ਜਿਸ ਕਾਰਣ ਉਹ ਪ੍ਰੇਸ਼ਾਨ ਰਹਿੰਦਾ ਸੀ ਤੇ ਸੋਮਵਾਰ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਉਹ ਖੇਤ ਗਿਆ ਸੀ ਪਰ ਵਾਪਸ ਨਾ ਮੁੜਨ 'ਤੇ ਉਹ ਖੁਦ ਖੇਤ ਗਿਆ ਤਾਂ ਉਸ ਦਾ ਪਿਤਾ ਖੇਤ 'ਚ ਡਿੱਗਿਆ ਪਿਆ ਸੀ ਤੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ੳਉੁਸ ਨੇ ਆਪਣੇ ਪਿਤਾ ਨੂੰ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਦੱਸਿਆ ਗਿਆ। ਜਸਵੰਤ ਸਿੰਘ ਨੇ ਪੁਲਸ ਨੂੰ ਦੱਸਿਆ ਹੈ ਕਿ ਉਸ ਦੇ ਪਿਤਾ ਨੇ ਪ੍ਰੇਸ਼ਾਨੀ ਦੀ ਹਾਲਤ 'ਚ ਸਪਰੇਅ ਪੀ ਕੇ ਖੁਦਕੁਸ਼ੀ ਕੀਤੀ ਹੈ। ਪੁਲਸ ਨੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪਣ ਦੀ ਕਾਰਵਾਈ ਕੀਤੀ। ਦੱਸਣਯੋਗ ਹੈ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਲੜਕੀ ਅਤੇ ਦੋ ਲੜਕੇ ਛੱਡ ਗਿਆ।
2 ਦਿਨ ਪਹਿਲਾਂ ਰੱਖੇ ਪ੍ਰਵਾਸੀ ਨੇ ਕੀਤਾ ਕਿਸਾਨ ਦਾ ਕਤਲ
NEXT STORY