ਪਾਤੜਾਂ (ਸਨੇਹੀ)-ਪਾਤੜਾਂ ਨੇੜਲੇ ਪਿੰਡ ਗੋਬਿੰਦਪੁਰਾ ਪੈਂਦ ਵਿਖੇ ਇਕ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਗੋਬਿੰਦਪੁਰਾ ਪੈਂਦ ਦੇ ਰਹਿਣ ਵਾਲੇ 60 ਸਾਲਾ ਸੁਰਿੰਦਰ ਸਿੰਘ ਦੀ ਸੱਪ ਲੜਨ ਕਾਰਨ ਦਰਦਨਾਕ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ਭਰਾ ਅਜੀਤ ਸਿੰਘ ਅਤੇ ਭਤੀਜੇ ਗੁਰਲਾਲ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਖੇਤਾਂ 'ਚ ਝੋਨੇ ਦੀ ਫ਼ਸਲ ਵੇਖਣ ਗਏ ਸਨ, ਜਿੱਥੇ ਉਸ ਨੂੰ ਖੇਤ ਵਿੱਚ ਜ਼ਹਿਰੀਲਾ ਸੱਪ ਨੇ ਡੰਗ ਦਿੱਤਾ।
ਇਹ ਵੀ ਪੜ੍ਹੋ: ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ
ਉਸ ਨੂੰ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੇ ਸਰੀਰ 'ਚ ਸੱਪ ਦੀ ਜ਼ਹਿਰ ਪੂਰੀ ਤਰ੍ਹਾਂ ਫ਼ੈਲਣ ਕਾਰਨ ਮੌਤ ਹੋ ਗਈ। ਵੇਖਣ ਵਾਲੀ ਗੱਲ ਹੈ ਇਥੇ ਕਿਸਾਨਾਂ ਵੱਲੋਂ ਦਿਨ ਰਾਤ ਇਕ ਕਰਕੇ ਆਪਣੀਆਂ ਫ਼ਸਲਾਂ ਦੀ ਦੇਖਭਾਲ ਕੀਤੀ ਜਾਂਦੀ ਹੈ, ਜਿੱਥੇ ਇਸ ਤਰ੍ਹਾਂ ਦੇ ਕਈ ਵਾਰ ਹਾਦਸੇ ਹੋਣ ਕਾਰਨ ਕਿਸਾਨਾਂ ਨੂੰ ਮੌਤ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ। ਪਿੰਡ ਵਾਸੀਆਂ ਨੇ ਕਿਸਾਨ ਦੀ ਮਾਲੀ ਮਦਦ ਲਈ ਸਰਕਾਰ ਪਾਸੋਂ ਮਦਦ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਲ੍ਹੇ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (SIR) ਦਾ ਕੰਮ ਮੁਕੰਮਲ ਹੋਣ ਨੇੜੇ
NEXT STORY