ਫਤਿਹਗਡ਼੍ਹ ਸਾਹਿਬ, (ਜੱਜੀ)- ਪਿੰਡ ਭੂਆਖੇਡ਼ੀ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਣ ਇਕ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਬਡਾਲੀ ਆਲਾ ਸਿੰਘ ਦੇ ਸਬ-ਇੰਸਪੈਕਟਰ ਸੁਖਵੰਤ ਸਿੰਘ ਨੇ ਦੱਸਿਆ ਕਿ ਪਿੰਡ ਭੂਆਖੇਡ਼ੀ ਦਾ 55 ਸਾਲਾ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਸ਼ੀਤਲ ਸਿੰਘ, ਜੋਕਿ ਲਗਭਗ ਸਵਾ 8 ਵਜੇ ਮੋਟਰ ਵਾਲੀ ਟੋਕਾ ਕਰਨ ਵਾਲੀ ਮਸ਼ੀਨ ’ਤੇ ਟੋਕਾ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ, ਜਿਸ ਕਾਰਣ ਉਸ ਨੂੰ ਤੁਰੰਤ ਸਿਵਲ ਹਸਪਤਾਲ ਫਤਿਹਗਡ਼੍ਹ ਸਾਹਿਬ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਦੱਸਿਆ। ਮ੍ਰਿਤਕ ਸੁਖਵਿੰਦਰ ਸਿੰਘ ਦੇ ਪੁੱਤਰ ਜਤਿੰਦਰ ਸਿੰਘ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਸੁਖਵਿੰਦਰ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਫਤਿਹਗਡ਼੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਮਾਵੀ ਸਾਬਕਾ ਸਰਪੰਚ ਪਿੰਡ ਭੂਆਖੇਡ਼ੀ ਅਤੇ ਹਰਪ੍ਰੀਤ ਕੌਰ ਮਾਵੀ ਸਰਪੰਚ ਪਿੰਡ ਭੂਆਖੇਡ਼ੀ ਨੇ ਸੁਖਵਿੰਦਰ ਸਿੰਘ ਦੀ ਅਚਾਨਕ ਇਸ ਹਾਦਸੇ ’ਚ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਸਰਕਾਰ ਤੋਂ ਮੰਗ ਕੀਤੀ ਇਸ ਕਿਸਾਨ ਦੇ ਪਰਿਵਾਰ ਦੀ ਅਰਥਿਕ ਮਦਦ ਕੀਤੀ ਜਾਵੇ। ਬਲਵਿੰਦਰ ਸਿੰਘ ਮਾਵੀ ਨੇ ਕਿਹਾ ਕਿ ਮਾਰਕੀਟ ਕਮੇਟੀ ਸਰਹਿੰਦ ਵੀ ਇਸ ਕਿਸਾਨ ਦੇ ਪਰਿਵਾਰ ਨੂੰ ਆਰਥਿਕ ਮਦਦ ਦੇਵੇਗੀ। ਇਸ ਮੌਕੇ ਜਰਨੈਲ ਸਿੰਘ, ਸੁਖਵਿੰਦਰ ਸਿੰਘ. ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।
ਚਿਤਕਾਰਾ ਸਕੂਲ ਦਾ CBSE 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
NEXT STORY