ਤਲਵੰਡੀ ਸਾਬੋ (ਮੁਨੀਸ਼) : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਉੱਘੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਬੀਤੇ ਦਿਨ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕਰਦਿਆਂ ਪੰਜਾਬ ਦੀ ਕਿਸਾਨੀ ਨੂੰ ਦਰਪੇਸ਼ ਕਈ ਅਹਿਮ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਉਪਰੰਤ ਗੱਲਬਾਤ ਕਰਦਿਆਂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਮੁੱਚੇ ਦੇਸ਼ ਵਾਂਗ ਪੰਜਾਬ ਦੀ ਕਿਸਾਨੀ ਲਈ ਪਾਣੀ ਦਾ ਇਕ ਵੱਡਾ ਸੰਕਟ ਖੜ੍ਹਾ ਹੋ ਰਿਹਾ ਅਤੇ ਕਿਸਾਨ ਅਜੇ ਇਸ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਨਹੀਂ ਹਨ।
ਇਹ ਵੀ ਪੜ੍ਹੋ- ਮਾਨਸਾ ਦੇ ਜਗਤਾਰ ਸਿੰਘ ਦੀ ਮਹਾਰਾਸ਼ਟਰ ’ਚ ਮੌਤ, ਪੰਜ ਧੀਆਂ ਦਾ ਪਿਓ ਸੀ ਮ੍ਰਿਤਕ
ਉਨ੍ਹਾਂ ਮੁਤਾਬਕ ਜੇਕਰ ਪਾਣੀ ਬਚਾਉਣ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਕਿਸਾਨੀ ਲਈ ਇਕ ਵੱਡਾ ਅਤੇ ਭਿਆਨਕ ਸੰਕਟ ਖੜ੍ਹਾ ਹੋ ਜਾਵੇਗਾ। ਰਾਜੇਵਾਲ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਕੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਣੀ ਬਚਾਉਣ ਲਈ ਸਮੁੱਚੀ ਸਿੱਖ ਕੌਮ ਦੇ ਨਾਂ ਇਕ ਸੰਦੇਸ਼ ਜਾਰੀ ਕਰਨ। ਇਸ ਮੌਕੇ ਰਾਜੇਵਾਲ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਮੱਥਾ ਵੀ ਟੇਕਿਆ, ਜਿੱਥੇ ਪਤਾ ਲੱਗਾ ਹੈ ਕਿ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।
ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭਵਾਨੀਗੜ੍ਹ 'ਚ 2 ਸਾਲਾ ਮਾਸੂਮ ਨੂੰ ਟਰੈਕਟਰ-ਟਰਾਲੀ ਨੇ ਦਰੜਿਆ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
36 ਦਿਨਾਂ ਬਾਅਦ ਫੜਿਆ ਗਿਆ ਅੰਮ੍ਰਿਤਪਾਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਇਆ ਪੂਰਾ ਆਪ੍ਰੇਸ਼ਨ
NEXT STORY