ਫਰੀਦਕੋਟ — ਪੰਜਾਬ 'ਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਇਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਪ੍ਰੇਸ਼ਾਨ ਹੋ ਕੇ ਮੌਤ ਨੂੰ ਗਲੇ ਲਗਾ ਲਿਆ । ਜਾਣਕਾਰੀ ਮੁਤਾਬਕ ਪਿੰਡ ਫਿੱਡੇ ਕਲਾਂ ਦੇ ਨੌਜਵਾਨ ਕਿਸਾਨ (32) ਵਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕੇ ਢਾਈ ਏਕੜ ਦੇ ਕਰੀਬ ਜ਼ਮੀਨ ਦੇ ਮਾਲਕ ਨੌਜਵਾਨ ਕਿਸਾਨ 'ਤੇ ਬੈਂਕ ਦਾ ਕਰੀਬ 6 ਲੱਖ ਰੁਪਏ ਦਾ ਕਰਜ਼ਾ ਸੀ । ਇਹ ਵੀ ਦੱਸਿਆ ਜਾ ਰਿਹਾ ਹੈ ਕੇ ਉਕਤ ਕਿਸਾਨ ਵਲੋਂ ਬੈਂਕ ਦਾ 6 ਲੱਖ ਰੁਪਏ ਕਰਜ਼ਾ ਵਾਪਸ ਨਾ ਕਰਨ 'ਤੇ ਬੈਂਕ ਅਧਿਕਾਰੀ ਪੁਲਸ ਮੁਲਾਜ਼ਮ ਨੂੰ ਉਸ ਦੇ ਘਰ ਜਾ ਕੇ ਧਮਕਾ ਰਹੇ ਸਨ। ਜਿਸ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਇਸ ਮੌਕੇ ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਦੇ ਭਾਈ ਸਿਰ 6 ਲੱਖ ਦੇ ਕਰੀਬ ਬੈਂਕ ਦਾ ਕਰਜ਼ਾ ਸੀ, ਜਿਸ ਦੇ ਚਲਦਿਆਂ ਉਹ ਪ੍ਰੇਸ਼ਾਨ ਰਹਿੰਦਾ ਸੀ। ਵੀਰਵਾਰ ਸਵੇਰ ਨੂੰ ਖੇਤ 'ਚ ਜਾ ਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣਾ ਜੀਵਨ ਲੀਲਾ ਸਮਾਪਤ ਕਰ ਲਈ। ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਬਹੁਤ ਗਰੀਬ ਹੈ ਅਤੇ ਸਾਡੀ ਸਰਕਾਰ ਤੋਂ ਮੰਗ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ ।
ਟਕਸਾਲੀ ਆਗੂਆਂ ਨਾਲ ਮੀਟਿੰਗ ਕਰਨ ਲਈ ਪਟਿਆਲਾ ਪੁੱਜੇ ਬਾਦਲ
NEXT STORY