ਭਗਤਾ ਭਾਈ (ਢਿੱਲੋਂ): ਮੁੱਖ ਖੇਤਬਾੜੀ ਅਫ਼ਸਰ, ਬਠਿੰਡਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਜਲਾਲ ਦੇ ਪਿੰਡ ਭੋਡੀਪੁਰਾ, ਕੋਇਰ ਸਿੰਘ ਵਾਲਾ ਅਤੇ ਗੁਰੂਸਰ ਵਿਖੇ ਪਰਾਲੀ ਪ੍ਰਬੰਧਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਡਾ. ਸਾਹਿਲ ਸਿੱਧੂ, ਖੇਤੀਬਾੜੀ ਵਿਕਾਸ ਅਫਸਰ (ਜਲਾਲ) ਨੇ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿਚ ਹੀ ਮਿਲਾ ਕੇ ਕਣਕ ਦੀ ਬਿਜਾਈ ਕਰਨ ਬਾਰੇ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਸਾਫ-ਸੁਥਰਾ ਰੱਖਿਆ ਜਾ ਸਕੇ ਅਤੇ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਈ ਜਾ ਸਕੇ। ਪਰਾਲੀ ਦੀ ਸਾਂਭ-ਸੰਭਾਲ ਲਈ ਵਰਤੀ ਜਾਂਦੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ ਅਤੇ ਬੇਲਰ ਮਸ਼ੀਨ ਦੀ ਵਰਤੋਂ ਕਰਦੇ ਹੋਏ ਬਿਨਾਂ ਅੱਗ ਲਗਾਏ ਪਰਾਲੀ ਵਿੱਚ ਕਿਵੇਂ ਕਣਕ ਦੀ ਬਿਜਾਈ ਕੀਤੀ ਜਾਵੇ, ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਡਾ. ਗੁਰਸੇਵਕ ਸਿੰਘ, ਬਲਾਕ ਟੈਕਨਾਲੋਜੀ ਮੈਨੇਜਰ ਆਤਮਾ ਨੇ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦੱਸਦਿਆਂ ਮਿੱਟੀ ਤੇ ਪਾਣੀ ਦੀ ਪਰਖ਼ ਕਰਵਾਉਣ ਲਈ ਨਮੂਨੇ ਲੈਣ ਦੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਲੋੜੀਂਦੀਆਂ ਖਾਦਾਂ ਦੀ ਵਰਤੋਂ ਕਰਕੇ ਜ਼ਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕੇ ਅਤੇ ਖੇਤੀ ਖਰਚੇ ਘਟਾਏ ਜਾ ਸਕਣ । ਉਨ੍ਹਾਂ ਨੇ ਆਤਮਾ ਸਕੀਮ ਅਧੀਨ ਚੱਲ ਰਹੀਆਂ ਵੱਖ ਵੱਖ ਗਤੀਵੀਧੀਆਂ ਬਾਰੇ ਵੀ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਨਵਜੋਤ ਸਿੱਧੂ ਦੀ ਵਾਪਸੀ ਨੂੰ ਲੈ ਕੇ ਭੱਖਣ ਲੱਗੀ ਸਿਆਸਤ! CM ਮਾਨ ਨੇ ਆਖ਼ ਦਿੱਤੀ ਇਹ ਗੱਲ
ਕੈਂਪ ਵਿਚ ਪਿੰਡ ਭੋਡੀਪੁਰਾ ਤੋਂ ਕਿਸਾਨ ਅੰਮ੍ਰਿਤਪਾਲ ਸਿੰਘ ਅਤੇ ਪਿੰਡ ਕੋਇਰ ਸਿੰਘ ਵਾਲਾ ਤੋਂ ਕਿਸਾਨ ਨਿਰਮਲ ਸਿੰਘ ਅਤੇ ਸਿਕੰਦਰ ਸਿੰਘ ਅਤੇ ਪਿੰਡ ਗੁਰੂਸਰ ਤੋਂ ਕਿਸਾਨ ਜਗਰਾਜ ਸਿੰਘ ਵੀ ਸ਼ਾਮਿਲ ਹੋਏ ਜੋ ਕਿ ਪਿਛਲੇ ਕਈ ਸਾਲਾਂ ਤੋਂ ਬਿਨਾਂ ਅੱਗ ਲਗਾਏ ਪਰਾਲੀ ਪ੍ਰਬੰਧਨ ਕਰ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ADGP ਖੁਦਕੁਸ਼ੀ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ DGP ਤੋਂ ਰਿਪੋਰਟ ਤਲਬ
NEXT STORY