ਬੁਢਲਾਡਾ (ਬਾਂਸਲ): ਦੇਸ਼ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਥਾਨਕ ਰਿਲਾਇੰਸ ਪੈਟਰੋਲ ਪੰਪ ਤੇ ਆਰੰਭਿਆ ਕਿਸਾਨ ਦਾ ਮੋਰਚਾ ਅੱਜ 93ਵੇਂ ਦਿਨ ’ਚ ਦਾਖਲ ਹੋ ਗਿਆ ਹੈ। ਅੱਜ ਬੀ.ਕੇ.ਯੂ. (ਡਕੌਂਦਾ) ਦੇ ਆਗੂ ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਆਗੂ ਸਵਰਨਜੀਤ ਸਿੰਘ ਦਲਿਓ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਦੇਵ ਸਿੰਘ
ਗੁਰਨੇ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਸਵਰਨ ਸਿੰਘ ਬੋੜਾਵਾਲ ਅਤੇ ਸਰੂਪ ਸਿੰਘ ਔਲਖ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪਬਲਿਕ ਸੈਕਟਰ ਦਾ ਧੜਾਧੜ ਨਿੱਜੀਕਰਨ ਕਰ ਰਹੀ ਹੈ। ਦੇਸ਼ ਸੰਪਤੀ ਨੂੰ ਕੌਡੀਆਂ ਦੇ ਭਾਅ ਵੇਚ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਰਤੀਆਂ ਕਿਸਾਨਾਂ ਦਾ ਅੰਦੋਲਨ ਅੱਜ ਜਿੱਥੇ ਪੂਰੇ ਦੇਸ਼ ਵਿੱਚ ਫੈਲ ਗਿਆ ਹੈ ਉੱਥੇ ਲੋਕਾਂ ਦਾ ਅੰਦੋਲਨ ਵੀ ਬਣ ਚੁੱਕਾ ਹੈ। ਆਗੂਆਂ ਨੇ ਕਿਹਾ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਬਿਜਲੀ ਬਿੱਲ 2020 ਨੂੰ ਖ਼ਤਮ ਕਰਵਾਉਣ ਆਦਿ ਲੋਕ ਵਿਰੋਧੀ ਫੈਸਲਿਆਂ ਨੂੰ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ’ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਟਿਕ-ਟੌਕ ’ਤੇ ਹੋਈ ਦੋਸਤੀ ਹੋਈ ਗੂੜ੍ਹੀ, ਫਿਰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ’ਤੀ ਅਸ਼ਲੀਲ ਤਸਵੀਰ
NEXT STORY