ਤਪਾ ਮੰਡੀ (ਸ਼ਾਮ,ਗਰਗ)- ਪਿੰਡ ਢਿਲਵਾਂ ਵਿਖੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਜ਼ਹਿਰੀਲਾ ਪਦਾਰਥ ਨਿਗਲ ਕੇ ਜੀਵਨ ਲੀਲਾ ਖ਼ਤਮ ਕਰਨ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। ਮ੍ਰਿਤਕ ਕਿਸਾਨ ਗੁਰਨਾਮ ਸਿੰਘ ਦੇ ਪਰਿਵਾਰਿਕ ਮੈਂਬਰਾਂ ਅੰਮ੍ਰਿਤ ਪਾਲ ਸਿੰਘ, ਜਗਦੇਵ ਸਿੰਘ ਅਤੇ ਪੰਚ ਮੱਖਣ ਸਿੰਘ ਨੇ ਦੱਸਿਆ ਕਿ ਦੱਸਿਆ ਕਿ ਪਰਿਵਾਰ ਸਿਰਫ਼ 7 ਕਨਾਲਾਂ ‘ਚ ਖੇਤੀ ਕਰਦਾ ਸੀ, ਜਿਸ ਵਿੱਚੋਂ 5 ਕਨਾਲਾਂ ਵੇਚ ਦਿੱਤੀ ਤੇ ਬੈਂਕ ਦੇ ਚੜ੍ਹੇ ਲਗਭਗ ਢਾਈ ਲੱਖ ਰੁਪਏ ਦਾ ਕਰਜਾਈ ਸੀ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਨੇ ਕਾਰ ਨਾਲ ਦਰੜਿਆ ਦੋਧੀ, ਗੱਡੀ 'ਚੋਂ ਬਰਾਮਦ ਹੋਈ ਸ਼ਰਾਬ ਦੀ ਬੋਤਲ
ਹੁਣ ਉਸ ਨੇ ਕਈ ਦਿਨਾਂ ਤੋਂ ਪ੍ਰੇਸ਼ਾਨ ਰਹਿਣ ਕਾਰਨ ਖੇਤ ਵਿੱਚ ਜਾ ਕੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਖਰਚਾ ਚਲਾਉਣਾ ਬਹੁਤ ਮੁਸ਼ਕਲ ਹੋਇਆ ਪਿਆ ਸੀ। ਕਿਸਾਨ ਜੰਥੇਬੰਦੀਆਂ ਅਤੇ ਪਰਿਵਾਰਿਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਸਿਰ ਚੜ੍ਹਿਆਂ ਕਰਜਾ ਮੁਆਫ਼ ਕੀਤਾ ਜਾਵੇ। ਕਿਸਾਨ ਆਪਣੇ ਪਿੱਛੇ ਇਕ ਪੁੱਤਰ-ਧੀ ਅਤੇ ਬਜ਼ੁਰਗ ਪਤਨੀ ਛੱਡ ਗਿਆ। ਸਹਾਇਕ ਥਾਣੇਦਾਰ ਗਿਆਨ ਸਿੰਘ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟ ਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ- 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਟਾਹਲੀ ਨਾਲ ਲਟਕਦੀ ਮਿਲੀ ਲਾਸ਼, ਪਰਿਵਾਰ 'ਚ ਪਿਆ ਚੀਕ-ਚਿਹਾੜਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ Update, ਪੜ੍ਹੋ ਪੂਰੀ ਖ਼ਬਰ
NEXT STORY