ਫਤਿਹਗੜ੍ਹ ਸਾਹਿਬ (ਵਿਪਨ ਬੀਜਾ) : ਬੱਸੀ ਪਠਾਣਾ ਦੇ ਨੇੜਲੇ ਪਿੰਡ ਮਹਿਮਦਪੁਰ ਦੀ ਸਰਪੰਚ ਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ 'ਤੇ ਨਕੇਲ ਕੱਸਣ ਲਈ ਕਮਰ ਕੱਸ ਲਈ ਹੈ। ਪਿੰਡ ਦੀ ਸਰਪੰਚ ਤੇ ਲੋਕਾਂ ਦਾ ਕਹਿਣਾ ਹੈ ਕਿ ਪਿੰਡ 'ਚ ਨਸ਼ੇ ਦੇ ਵਪਾਰੀ ਸ਼ਰੇਆਮ ਨਸ਼ਾ ਵੇਚ ਰਹੇ ਹਨ ਤੇ ਜੇਕਰ ਉਨ੍ਹਾਂ ਨੂੰ ਰੋਕਿਆ ਜਾਂਦਾ ਹੈ ਤਾਂ ਉਹ ਨਸ਼ੇ ਦੇ ਖਿਲਾਫ ਆਵਾਜ਼ ਉਠਾਉਣ ਵਾਲਿਆਂ 'ਤੇ ਹਮਲਾ ਕਰਕੇ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਪੁਰਜ਼ੋਰ ਕੋਸ਼ਿਸ਼ ਕਰਦੇ ਹਨੇ। ਪਿੰਡ ਵਾਸੀਆਂ ਨੇ ਪੁਲਸ ਨੂੰ ਪਿੰਡ 'ਚ ਨਸ਼ਾ ਵੇਚਣ ਵਾਲੇ ਇਕ ਦਰਜਨ ਵਿਅਕਤੀਆਂ ਦਾ ਨਾਂ ਲਿਖ ਕੇ ਉਨ੍ਹਾਂ 'ਤੇ ਬਣਦੀ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੁਲਸ ਵਲੋਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ। ਪਿੰਡ ਵਾਸੀਆਂ ਨੇ ਪਿੰਡ 'ਚੋਂ ਨਸ਼ਾ ਖਤਮ ਕਰਨ ਲਈ ਨਸ਼ਾ ਤਸਕਰਾਂ ਖਿਲਾਫ ਜੰਗ ਛੇੜ ਦਿੱਤੀ ਹੈ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਇਸ ਮਾਮਲੇ 'ਚ ਕੀ ਕਾਰਵਾਈ ਕਰਦੀ ਹੈ।
ਮੰਡੀ ਅਰਨੀਵਾਲਾ 'ਚ ਸਾਹਮਣੇ ਆਇਆ ਆਟਾ ਦਾਲ ਯੋਜਨਾ ਸਕੀਮ 'ਚ ਵੱਡਾ ਫਰਜ਼ੀਵਾੜਾ
NEXT STORY