ਲੁਧਿਆਣਾ (ਗੌਤਮ)- ਰੀਅਲ ਅਸਟੇਟ ’ਚ ਮੁਨਾਫਾ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ’ਚ ਥਾਣਾ ਸਦਰ ਦੀ ਪੁਲਸ ਨੇ ਪਿਓ-ਪੁੱਤ ’ਤੇ ਪਰਚਾ ਦਰਜ ਕੀਤਾ ਹੈ। ਪੁਲਸ ਨੇ ਭਾਈ ਰਣਧੀਰ ਸਿੰਘ ਨਗਰ ਦੇ ਰਹਿਣ ਵਾਲੇ ਦਲਜੀਤ ਸਿੰਘ ਛੀਨਾ ਦੇ ਬਿਆਨ ’ਤੇ ਕਾਰਵਾਈ ਕਰਦੇ ਹੋਏ ਗੁਰਵਿੰਦਰ ਪਾਲ ਸਿੰਘ ਅਤੇ ਉਸ ਦੇ ਬੇਟੇ ਰਾਜੂ ਨੂੰ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ- ਸ਼ੰਭੂ ਬਾਰਡਰ ਪਹੁੰਚਿਆ ਸ਼ਹੀਦ ਗਿਆਨ ਸਿੰਘ ਦਾ ਪਾਰਥਿਵ ਸਰੀਰ, ਨਮ ਅੱਖਾਂ ਨਾਲ ਦਿੱਤੀ ਗਈ ਸ਼ਰਧਾਂਜਲੀ (ਵੀਡੀਓ)
ਪੁਲਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਰੀਅਲ ਅਸਟੇਟ ’ਚ ਪੈਸਾ ਲਗਾ ਕੇ ਕਾਫੀ ਮੁਨਾਫਾ ਕਮਾਉਣ ਦਾ ਝਾਂਸਾ ਦੇ ਕੇ ਉਸ ਤੋਂ 17 ਲੱਖ ਰੁਪਏ ਲੈ ਲਏ ਪਰ ਬਾਅਦ ’ਚ ਨਾ ਤਾਂ ਉਸ ਨੂੰ ਕੋਈ ਪੈਸਾ ਵਾਪਸ ਕੀਤਾ ਅਤੇ ਨਾ ਹੀ ਉਸ ਨੂੰ ਕੋਈ ਮੁਨਾਫਾ ਦਿੱਤਾ। ਜਦੋਂ ਉਨ੍ਹਾਂ ਤੋਂ ਪੈਸੇ ਵਾਪਸ ਮੰਗੇ ਤਾਂ ਮੁਲਜ਼ਮਾਂ ਨੇ ਉਲਟ ਧਮਕਾਉਣਾ ਸ਼ੁਰੂ ਕਰ ਦਿੱਤਾ। ਸਬ-ਇੰਸਪੈਕਟਰ ਰਜਿੰਦਰਪਾਲ ਨੇ ਦੱਸਿਆ ਕਿ ਉਕਤ ਪੀੜਤ ਨੇ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਅਤੇ ਜਾਂਚ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਹੈ। ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ 'ਚ ਵੇਚਣ ਵਾਲੇ 2 ਸਮੱਗਲਰ 66 ਕਿੱਲੋ ਅਫੀਮ ਸਣੇ STF ਨੇ ਕੀਤੇ ਕਾਬੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਝਾਰਖੰਡ ਤੋਂ ਅਫੀਮ ਲਿਆ ਕੇ ਪੰਜਾਬ 'ਚ ਵੇਚਣ ਵਾਲੇ 2 ਸਮੱਗਲਰ 66 ਕਿੱਲੋ ਅਫੀਮ ਸਣੇ STF ਨੇ ਕੀਤੇ ਕਾਬੂ
NEXT STORY