ਮੁੱਲਾਂਪੁਰ ਦਾਖਾ, (ਕਾਲੀਆ)— ਥਾਣਾ ਦਾਖਾ ਦੀ ਪੁਲਸ ਨੇ 2 ਭੁੱਕੀ ਸਮੱਗਲਰਾਂ (ਸਹੁਰਾ-ਜਵਾਈ) ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 54 ਕਿਲੋ ਭੁੱਕੀ ਤੇ ਢਾਈ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਥਾਣਾ ਮੁਖੀ ਇੰਸ. ਪ੍ਰੇਮ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਡੀ. ਐੱਸ. ਪੀ. ਗੁਰਬੰਸ ਸਿੰਘ ਬੈਂਸ ਦੀ ਅਗਵਾਈ 'ਚ ਏ. ਐੱਸ. ਆਈ. ਹਰਦੀਪ ਸਿੰਘ ਸਮੇਤ ਪੁਲਸ ਪਾਰਟੀ ਨੇ ਜਾਂਗਪੁਰ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਮੋਟਰਸਾਈਕਲ 'ਤੇ ਆਉਂਦੇ 2 ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਪਿੱਛੇ ਨੂੰ ਮੁੜਨ ਲੱਗੇ। ਪੁਲਸ ਨੇ ਉਨ੍ਹਾਂ ਨੂੰ ਦਬੋਚ ਲਿਆ ਅਤੇ ਉਨ੍ਹਾਂ ਕੋਲੋਂ 27-27 ਕਿਲੋ ਦੇ ਦੋ ਟਾਟ ਬੋਰੇ 54 ਕਿਲੋ ਭੁੱਕੀ ਸਮੇਤ ਬਰਾਮਦ ਹੋਏ, ਜਿਨ੍ਹਾਂ ਦੀ ਪਛਾਣ ਪ੍ਰੇਮ ਚੰਦ ਪੁੱਤਰ ਨਾਹੌਰ ਚੰਦ ਵਾਸੀ ਰਾਏਕੋਟ ਅਤੇ ਉਸਦੇ ਜਵਾਈ ਧਰਮਿੰਦਰ ਸਿੰਘ ਵਾਸੀ ਜਲਾਲਦੀਵਾਲ ਵੱਜੋਂ ਹੋਈ ਹੈ। ਇਨ੍ਹਾਂ ਵਿਰੁੱਧ ਨਸ਼ਾ ਵਿਰੋਧੀ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਦਾ ਮੋਟਰਸਾਈਕਲ ਪਲੈਟਿਨਾ ਵੀ ਕਬਜ਼ੇ 'ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਇਹ ਭੁੱਕੀ ਵੇਚਣ ਦਾ ਗੋਰਖਧੰਦਾ ਉਹ ਬੜੇ ਲੰਮੇ ਸਮੇਂ ਤੋਂ ਕਰ ਰਹੇ ਹਨ ਅਤੇ ਉਨ੍ਹਾਂ ਵਿਰੁੱਧ ਪਹਿਲਾਂ ਵੀ ਨਸ਼ਾ ਵਿਰੋਧੀ ਐਕਟ ਅਧੀਨ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮੱਗਲਰਾਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਿਥੇ ਮਾਣਯੋਗ ਜੱਜ ਸਾਹਿਬ ਨੇ 3 ਦਿਨਾਂ ਦਾ ਪੁਲਸ ਰਿਮਾਂਡ ਦਿੱਤਾ ਹੈ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਰੇਲ ਹਾਦਸੇ 'ਚ ਮੌਤ
NEXT STORY