ਮੋਗਾ, (ਅਜ਼ਾਦ)— ਧਰਮਕੋਟ ਨਿਵਾਸੀ ਇਕ 45 ਸਾਲਾ ਵਿਅਕਤੀ ਵਲੋਂ ਜੋ 2 ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ, ਨੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਪਤਾ ਲੱਗਾ ਹੈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਧਰਮਕੋਟ ਦੇ ਇੰਚਾਰਜ ਥਾਣੇਦਾਰ ਕਸ਼ਮੀਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਤੇ ਪੁੱਛਗਿੱਛ ਕੀਤੀ। ਜਾਣਕਾਰੀ ਅਨੁਸਾਰ ਮ੍ਰਿਤਕ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਵੀਰਵਾਰ ਉਸਨੇ ਆਪਣੇ ਘਰ 'ਚ ਹੀ ਕੁੰਡੀ ਨਾਲ ਫਾਹ ਲਾ ਕੇ ਖੁਦਕੁਸ਼ੀ ਕਰ ਲਈ। ਜਦੋਂ ਹੀ ਪਰਿਵਾਰ ਵਾਲਿਆਂ ਨੂੰ ਇਸ ਦਾ ਪਤਾ ਲੱਗਾ ਤਾਂ ਉਨ੍ਹਾਂ ਉਸਨੂੰ ਇਕ ਪ੍ਰਾਈਵੇਟ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦਿੱਤਾ। ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਨੌਜਵਾਨ ਦੀ ਮੌਤ
NEXT STORY