ਜਲਾਲਾਬਾਦ (ਨਿਖੰਜ,ਜਤਿੰਦਰ): ਜ਼ਿਲ੍ਹਾ ਪੁਲਸ ਫ਼ਾਜ਼ਿਲਕਾ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਇੰਚਾਰਜ ਸੀ.ਆਈ.ਏ ਸਟਾਫ਼ ਫ਼ਾਜ਼ਿਲਕਾ ਦੀ ਟੀਮ ਦੇ ਵੱਲੋਂ ਹੈਰੋਇਨ ਦੀ ਤਸਕਰੀ ਦੇ ਸਬੰਧ ’ਚ 63 ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਦੌਰਾਨ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ 1 ਕਿੱਲੋ ਹੈਰੋਇਨ ਦੀ ਬਰਾਮਦ ਕੀਤੀ ਗਈ ਸੀ। ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਧਵਨ ਸਿੰਘ ਪੁੱਤਰ ਬਲਵੀਰ ਸਿੰਘ ਦੇ 2 ਹੋਰ ਸਕੇ ਭਰਾ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤੇ ਗਏ ਸਨ। ਇਸ ਸਬੰਧੀ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ ਸ. ਹਰਜੀਤ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਦੱਸਿਆ ਕਿ ਤਫ਼ਤੀਸ਼ ਦੌਰਾਨ ਪਾਇਆ ਗਿਆ ਕਿ ਦੋਸ਼ੀਆਂ ਵੱਲੋਂ ਭਾਰੀ ਮਾਤਰਾ ’ਚ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਈ ਗਈ ਹੈ।
ਇਹ ਵੀ ਪੜ੍ਹੋ: ਬਠਿੰਡਾ ’ਚ ਪੁੱਤ ਬਣਿਆ ਕਪੁੱਤ, ਜ਼ਮੀਨ ਦੇ ਲਾਲਚ 'ਚ ਮਾਂ ਨੂੰ ਦਿੱਤੀ ਦਰਦਨਾਕ ਮੌਤ
ਸ. ਹਰਜੀਤ ਸਿੰਘ ਨੇ ਕਿਹਾ ਕਿ ਜਿਸ ਉਪਰੰਤ ਤਫ਼ਤੀਸ਼ੀ ਟੀਮ ਵੱਲੋਂ ਭੁਪਿੰਦਰ ਸਿੰਘ ਭੁੱਲਰ ਡੀ.ਐੱਸ.ਪੀ ਡੀ ਫ਼ਾਜ਼ਿਲਕਾ ਦੀ ਅਗਵਾਈ ’ਚੋਂ ਤਾਰੋ ਪਾਰ ਕਣਕ ਦੇ ਖੇਤਾਂ ’ਚੋਂ ਬੀ.ਐੱਸ.ਐਫ ਫੋਰਸ ਨੂੰ ਇਤਲਾਹ ਦੇਣ ਉਪਰੰਤ 5 ਕਿੱਲੋ ਹੈਰੋਇਨ ਦੀ ਬਰਾਮਦਗੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਦੌਰਾਨੇ ਪੁੱਛਗਿੱਛ ਦੋਸ਼ੀ ਧਵਨ ਸਿੰਘ ਨੇ ਦੱਸਿਆ ਉਸ ਦੇ ਭਰਾ ਹਰਜਿੰਦਰ ਸਿੰਘ ਅਤੇ ਸਤਵਿੰਦਰ ਸਿੰਘ ਫ਼ੌਜ ’ਚ ਨੌਕਰੀ ਕਰਦੇ ਹਨ ਤੇ ਛੁੱਟੀ ਆਏ ਹੋਏ ਹੋਣ ਕਾਰਨ ਕਿਸੇ ਨਾ-ਮਲੂਮ ਵਿਅਕਤੀ ਨੂੰ ਵੇਚਣ ਲਈ ਚੱਲੇ ਸਨ ਅਤੇ ਦੋਸ਼ੀ ਧਵਨ ਸਿੰਘ ਦੀ ਪਾਕਿਸਤਾਨ ’ਚ ਰਹਿੰਦੇ ਇੱਕ ਵਿਅਕਤੀ ਨਾਲ ਗੱਲਬਾਤ ਚੱਲ ਰਹੀ ਸੀ ।ਉਨ੍ਹਾਂ ਕਿਹਾ ਕਿ ਦੌਰਾਨੇ ਤਫ਼ਤੀਸ਼ ਦੌਰਾਨ ਕੁੱਲ 6 ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਦੋਸ਼ੀਆਂ ਦਾ 5 ਦਿਨਾਂ ਦਾ ਰਿਮਾਂਡ ਹਾਸਲ ਹੋਇਆ ਹੈ ਤਾਂ ਜੋ ਕਿ ਤਫ਼ਤੀਸ਼ ਦੌਰਾਨ ਹੈਰੋਇਨ ਸਮਗਲਿੰਗ ਸਬੰਧੀ ਹੋਰ ਖ਼ੁਲਾਸੇ ਹੋ ਸਕਣ।
ਇਹ ਵੀ ਪੜ੍ਹੋ: ਵਿਆਹੁਤਾ ਧੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ, ਅੱਗ ਲਾ ਕੇ ਕੀਤੀ ਖ਼ੁਦਕੁਸ਼ੀ
ਪੰਜਾਬ ਦੇ 'ਵਾਹਨ ਮਾਲਕਾਂ' ਲਈ ਚੰਗੀ ਖ਼ਬਰ, ਸਰਕਾਰ ਨੇ ਦਿੱਤੀ ਇਹ ਰਾਹਤ
NEXT STORY