ਚੰਡੀਗੜ੍ਹ,(ਅਸ਼ਵਨੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਾਜ਼ਿਲਕਾ ਦੇ ਇਕ ਸਕੂਲ ਦੇ ਪਖਾਨੇ 'ਚ ਸੈਨੇਟਰੀ ਪੈਡ ਮਿਲਣ ਉਪਰੰਤ ਕਥਿਤ ਤੌਰ 'ਤੇ ਲੜਕੀਆਂ ਦੀ ਕੀਤੀ ਗਈ ਤਲਾਸ਼ੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਜਾਂਚ ਪੂਰੀ ਹੋਣ ਤੱਕ ਮਾਮਲੇ 'ਚ ਮੁਢਲੇ ਤੌਰ 'ਤੇ ਸ਼ਾਮਲ 2 ਅਧਿਆਪਕਾਂ ਦੀ ਬਦਲੀ ਦੇ ਹੁਕਮ ਜਾਰੀ ਕੀਤੇ ਹਨ।ਇਸ ਦੌਰਾਨ ਵਿਦਿਆਰਥਣਾਂ ਦੇ ਕੱਪੜੇ ਉਤਰਵਾਏ ਗਏ। ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੂੰ ਸੋਮਵਾਰ ਤੱਕ ਇਸ ਮਾਮਲੇ ਦੀ ਮੁਕੰਮਲ ਜਾਂਚ ਕਰਕੇ ਅਗਲੇਰੀ ਲੋੜੀਂਦੀ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਹਨ।
ਕੈਪਟਨ ਅਮਰਿੰਦਰ ਸਿੰਘ ਦੇ ਧਿਆਨ 'ਚ ਇਹ ਮਾਮਲਾ ਇੱਕ ਵੀਡੀਓ ਰਾਹੀਂ ਆਇਆ, ਜਿਸ 'ਚ ਫਾਜ਼ਿਲਕਾ ਜ਼ਿਲੇ ਦੇ ਪਿੰਡ ਕੁੰਦਲ ਦੇ ਲੜਕੀਆਂ ਦੇ ਸਰਕਾਰੀ ਸਕੂਲ ਦੀ ਇੱਕ ਵਿਦਿਆਰਥਣ ਰੋ-ਰੋ ਕੇ ਸ਼ਿਕਾਇਤ ਕਰ ਰਹੀ ਸੀ ਕਿ ਅਧਿਆਪਕਾਂ ਵੱਲੋਂ ਉਨ੍ਹਾਂ ਦੀ ਸਕੂਲ ਅੰਦਰ ਤਲਾਸ਼ੀ ਲਈ ਗਈ ਹੈ। ਜਾਣਕਾਰੀ ਮੁਤਾਬਕ ਸਕੂਲ ਦੇ ਇੱਕ ਪਖਾਨੇ 'ਚ ਸੈਨੇਟਰੀ ਪੈਡ ਮਿਲਣ ਉਪਰੰਤ ਅਧਿਆਪਕਾਂ ਨੇ ਤਲਾਸ਼ੀ ਰਾਹੀਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਲੜਕੀਆਂ 'ਚੋਂ ਕਿਸ ਨੇ ਸੈਨੇਟਰੀ ਪੈਡ ਪਾਇਆ ਹੋਇਆ ਹੈ। ਕੈਪਟਨ ਨੂੰ ਦੱਸਿਆ ਗਿਆ ਕਿ ਅਧਿਆਪਕਾਂ ਨੇ ਲੜਕੀਆਂ ਨੂੰ ਪੈਡ ਦਾ ਨਿਪਟਾਰਾ ਸਹੀ ਢੰਗ ਨਾਲ ਕਰਨ ਬਾਰੇ ਸਮਝਾਉਣ ਦੀ ਬਜਾਏ ਉਨ੍ਹਾਂ ਦੀ ਤਲਾਸ਼ੀ ਲੈਣ ਦਾ ਫੈਸਲਾ ਲਿਆ। ਜਿਸ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਨੇ ਫੌਰੀ ਤੌਰ 'ਤੇ ਕਾਰਵਾਈ ਕਰਨ ਦੇ ਸਖ਼ਤ
ਹੁਕਮ ਜਾਰੀ ਕੀਤੇ।
ਪਾਰਟੀ 'ਚੋਂ ਕੱਢੇ ਜਾਣ ਤੋਂ ਬਾਅਦ ਖਹਿਰਾ ਨੇ ਸੋਸ਼ਲ ਮੀਡੀਆ ਰਾਹੀਂ ਕੱਢੀ ਭੜਾਸ (ਵੀਡੀਓ)
NEXT STORY