ਫਿਰੋਜ਼ਪੁਰ (ਮਲਹੋਤਰਾ)- ਸੀ.ਆਈ.ਏ. ਸਟਾਫ ਦੀ ਟੀਮ ਨੇ 1.09 ਕਰੋੜ ਰੁਪਏ ਮੁੱਲ ਦੀ 219 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਏ.ਐਸ.ਆਈ. ਗੁਰਦੇਵ ਸਿੰਘ ਦੇ ਅਨੁਸਾਰ ਉਨ੍ਹਾਂ ਦੀ ਅਗਵਾਈ ਵਿਚ ਟੀਮ ਮੁਕਤਸਰ ਰੋਡ 'ਤੇ ਗਸ਼ਤ ਕਰ ਰਹੀ ਸੀ ਤਾਂ ਪਿੰਡ ਝੋਕ ਹਰੀਹਰ ਦੀ ਦਾਣਾ ਮੰਡੀ ਵਿਚ ਇੱਕ ਸ਼ੱਕੀ ਔਰਤ ਨੇ ਪੁਲਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਸ਼ੱਕ ਪੈਣ 'ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 219 ਗ੍ਰਾਮ ਹੈਰੋਇਨ ਮਿਲੀ। ਮੁਲਜ਼ਮ ਔਰਤ ਦੀ ਪਛਾਣ ਨਰਿੰਦਰ ਕੌਰ ਪਤਨੀ ਗੁਰਮੁੱਖ ਸਿੰਘ ਪਿੰਡ ਗਾਮੇਵਾਲਾ ਵਜੋਂ ਹੋਈ ਹੈ ਅਤੇ ਉਸ ਦੇ ਖਿਲਾਫ ਥਾਣਾ ਕੁੱਲਗੜੀ ਵਿਚ ਐਨ.ਡੀ.ਪੀ.ਐਸ. ਐਕਟ ਦਾ ਪਰਚਾ ਦਰਜ ਕਰ ਲਿਆ ਗਿਆ ਹੈ।
ਵਿਆਹੁਤਾ ਨੂੰ ਕੁੱਟਮਾਰ ਕੇ ਘਰੋਂ ਕੱਢਣ ਤੇ ਪਤੀ ਵਲੋਂ ਦੂਜਾ ਵਿਆਹ ਕਰਵਾ ਲੈਣ ਦੇ ਦੋਸ਼ ’ਚ 6 ਖਿਲਾਫ ਮਾਮਲਾ ਦਰਜ
NEXT STORY