ਫਿਰੋਜ਼ਪੁਰ(ਕੁਮਾਰ)—ਫਿਰੋਜ਼ਪੁਰ ਛਾਉਣੀ 'ਚ ਅੱਜ ਕਰੀਬ 60 ਸਾਲਾਂ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਦੋਂ ਕਿ ਅੱਜ 38 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਸਿਵਿਲ ਸਰਜਨ ਦਫਤਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਜ਼ਿਲਾ ਫਿਰੋਜ਼ਪੁਰ 'ਚ ਕੋਰੋਨਾ ਨਾਲ ਪੀੜਤ 62 ਮਰੀਜ਼ ਠੀਕ ਹੋਏ ਹਨ। ਜ਼ਿਲਾ ਭਰ 'ਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵਧ ਕੇ 98 ਤੱਕ ਪਹੁੰਚ ਗਈ ਹੈ। ਸਿਵਿਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਜ਼ਿਲਾ ਫਿਰੋਜ਼ਪੁਰ 'ਚ ਕੁੱਲ ਕੋਰੋਨਾ ਨਾਲ ਪੀੜਤ 3761 ਮਰੀਜ਼ ਸਨ ਜਿਨ੍ਹਾਂ 'ਚੋਂ 3211 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 452 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਜੋ ਵਿਅਕਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ ਮਰੀਜ਼ਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਵਾਇਰਸ ਤੋਂ ਬੱਚਣ ਲਈ ਲੋਕ ਸਰਕਾਰ ਵੱਲੋਂ ਜਾਰੀ ਕੀਤੀ ਗਈ ਗਾਈਡਲਾਇੰਸ ਦੀ ਪਾਲਨਾ ਕਰਨ ਅਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਣ। ਉਨ੍ਹਾਂ ਨੇ ਕਿਹਾ ਕਿ ਬਹੁਤ ਜ਼ਿਆਦਾ ਲੋੜ ਪੈਣ 'ਤੇ ਲੋਕ ਘਰਾਂ ਤੋਂ ਬਾਹਰ ਨਿਕਲਣ ਅਤੇ ਜੇਕਰ ਜ਼ਿਆਦਾ ਜ਼ਰੂਰੀ ਹੋਵੇ ਤਾਂ ਆਪਣੇ ਮੂੰਹ 'ਤੇ ਮਾਸਕ ਜ਼ਰੂਰ ਪਾਉਣ।
ਭਾਜਪਾ ਨਾਲੋਂ ਗਠਜੋੜ ਤੋੜਣ ਤੋਂ ਬਾਅਦ ਵੀ ਵੱਡੇ ਬਾਦਲ ਦੀ ਚੁੱਪੀ ਨੇ ਖੜ੍ਹੇ ਕੀਤੇ ਸਵਾਲ
NEXT STORY