ਫਿਰੋਜ਼ਪੁਰ (ਮਲਹੋਤਰਾ) - 2 ਮਹੀਨੇ ਪਹਿਲਾਂ ਬਾਂਸੀ ਗੇਟ ਕੋਲ ਸ਼ਰੇਆਮ ਜ਼ਿਲਾ ਪ੍ਰੀਸ਼ਦ ਮੈਂਬਰ ਪ੍ਰੀਤਮ ਸਿੰਘ ਦੇ ਕਤਲ ਕਰਨ ਦੇ ਦੋਸ਼ 'ਚ ਜੇਲ 'ਚ ਬੰਦ ਦੋਸ਼ੀ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ। ਇਸ ਮਾਮਲੇ ਦੇ ਸਬੰਧ 'ਚ ਥਾਣਾ ਸਿਟੀ ਦੀ ਪੁਲਸ ਨੇ ਚਾਰ ਦੋਸ਼ੀਆਂ ਖਿਲਾਫ ਪਰਚਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਦੇ ਕਤਲ ਵਾਲੇ ਦਿਨ ਉਸ ਦੇ ਭਰਾ ਹਰਬੰਸ ਸਿੰਘ ਨੇ ਸ਼ਮੀ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ ਪਰਚਾ ਦਰਜ ਕਰਵਾਇਆ ਸੀ ਤੇ ਪੁਲਸ ਖਿਲਾਫ ਭੜਾਸ ਕੱਢਦੇ ਹੋਏ ਕਿਹਾ ਸੀ ਕਿ ਉਨ੍ਹਾਂ ਨੂੰ 2 ਮਹੀਨਿਆਂ ਤੋਂ ਧਮਕੀਆਂ ਮਿਲ ਰਹੀਆਂ ਸਨ ਪਰ ਪੁਲਸ ਨੇ ਗੰਭੀਰਤਾ ਨਹੀਂ ਦਿਖਾਈ।
ਹੁਣ ਇਕ ਵਾਰ ਫਿਰ ਜੇਲ ਵਿਚ ਬੰਦ ਸ਼ਮੀ ਸਿੰਘ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ ਤੇ ਕਹਿੰਦਾ ਹੈ ਕਿ ਮਲਕੀਤ ਸਿੰਘ ਪਿੰਡ ਸਿੱਧਵਾਂ ਬੇਟ, ਹਰਜਿੰਦਰ ਸਿੰਘ ਤੇ ਜਰਨੈਲ ਸਿੰਘ ਉਸ ਦੇ ਸਾਥੀ ਹਨ ਤੇ ਕਿਸੇ ਵੀ ਸਮੇਂ ਉਸ ਨੂੰ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰ ਦੇਣਗੇ। ਏ. ਐੱਸ. ਆਈ. ਲਖਵਿੰਦਰ ਸਿੰਘ ਅਨੁਸਾਰ ਸ਼ਿਕਾਇਤ ਦੇ ਆਧਾਰ 'ਤੇ ਚਾਰਾਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਬਾਕੀ ਤਿੰਨਾਂ ਦੋਸ਼ੀਆਂ ਦੀ ਭਾਲ ਸਰਗਰਮੀ ਨਾਲ ਕੀਤੀ ਜਾ ਰਹੀ ਹੈ।
ਚੋਣ ਕਮਿਸ਼ਨ ਵਲੋਂ ਸਿੱਖਿਆ ਵਿਭਾਗ ਪੰਜਾਬ ਦੇ ਕਈ ਪ੍ਰਸਤਾਵਾਂ ਨੂੰ ਮਨਜ਼ੂਰੀ
NEXT STORY