ਫਿਰੋਜ਼ਪੁਰ (ਸਨੀ ਚੌਪੜਾ, ਸੰਜੀਵ) - ਫਿਰੋਜ਼ਪੁਰ ਦੇ ਕਸਬਾ ਮਮਦੋਟ 'ਚ ਇਕ ਕਿਸਾਨ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ (44) ਵਜੋਂ ਹੋਈ ਹੈ ਅਤੇ ਉਸ ਦੇ 2 ਪੁੱਤਰ ਹਨ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਕੋਲ ਸਾਢੇ ਚਾਰ ਏਕੜ ਜ਼ਮੀਨ ਸੀ, ਜਿਸ 'ਚੋਂ ਉਸ ਨੇ ਢੇਡ ਏਕੜ ਜ਼ਮੀਨ ਗਿਰਵੀ ਰੱਖੀ ਹੋਈ ਸੀ। ਇਸ ਤੋਂ ਇਲਾਵਾ ਉਸ ਦੇ ਸਿਰ 'ਤੇ ਬੈਂਕ ਦਾ 8-9 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਹਮੇਸ਼ਾ ਪ੍ਰੇਸ਼ਾਨ ਰਹਿੰਦਾ ਸੀ। ਇਸ ਪ੍ਰੇਸ਼ਾਨੀ ਦੇ ਕਾਰਨ ਉਸ ਨੇ ਖੇਤਾਂ 'ਚ ਜਾ ਕੇ ਜ਼ਹਿਰੀਲੀ ਦਵਾਈ ਪੀ ਕੇ ਆਤਮ-ਹਤਿਆ ਕਰ ਲਈ। ਕਿਸਾਨ ਵਲੋਂ ਅਜਿਹਾ ਕਰਨ 'ਤੇ ਉਸ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੇ ਨਾਲ-ਨਾਲ ਉਸ ਦੇ ਇਕ ਬੱਚੇ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਕਿਸਾਨ ਕੁਲਵੰਤ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।
ਡੱਬੇ ਸਮੇਤ ਮਠਿਆਈ ਤੋਲਣ ਵਾਲਿਆਂ ਨੂੰ ਲੱਗੇਗਾ 5 ਹਜ਼ਾਰ ਜ਼ੁਰਮਾਨਾ!
NEXT STORY