ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ) - ਬੁੱਧਵਾਰ ਸਵੇਰੇ ਈ. ਡੀ. ਦੀ ਟੀਮ ਵਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੀ ਸਰਕਾਰੀ ਰਿਹਾਇਸ਼ 'ਤੇ ਰੇਡ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਰੇਡ ਦੌਰਾਨ ਨਾ ਤਾਂ ਕਿਸੇ ਨੂੰ ਕੋਠੀ ਦੇ ਅੰਦਰ ਜਾਣ ਦਿੱਤਾ ਗਿਆ ਅਤੇ ਨਾ ਹੀ ਕਿਸੇ ਨੂੰ ਕੋਠੀ ਤੋਂ ਬਾਹਰ ਜਾਣ ਦਿੱਤਾ ਗਿਆ। ਕਾਫ਼ੀ ਦੇਰ ਤੱਕ ਇਹ ਟੀਮ ਡੀ. ਸੀ. ਦੀ ਸਰਕਾਰੀ ਰਿਹਾਇਸ਼ ਦੇ ਅੰਦਰ ਤਲਾਸ਼ੀ ਲੈਂਦੀ ਰਹੀ।
ਇਹ ਵੀ ਪੜ੍ਹੋ - ਭਾਰਤੀ ਸੈਲਾਨੀਆਂ 'ਚ ਵਧਿਆ ਆਸਟ੍ਰੇਲੀਆ ਜਾਣ ਦਾ ਚਾਅ, ਸਾਲ ਦੇ ਸ਼ੁਰੂ 'ਚ ਹੀ ਪੁੱਜੇ ਹਜ਼ਾਰਾਂ ਲੋਕ
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਅਮਰੂਦ ਮੁਆਵਜ਼ਾ ਘੁਟਾਲੇ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੀ ਪਤਨੀ ਦੇ ਨਾਲ-ਨਾਲ ਹੋਰਨਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਸੀ, ਜਿਸ 'ਚ ਸ਼੍ਰੀ ਧੀਮਾਨ ਦੀ ਪਤਨੀ ਨੂੰ ਮਾਣਯੋਗ ਪੰਜਾਬ ਵੱਲੋਂ ਅਤੇ ਹਰਿਆਣਾ ਹਾਈਕੋਰਟ ਨੇ ਅਗਾਊਂ ਜ਼ਮਾਨਤ ਦਿੱਤੀ ਗਈ ਸੀ। ਦੱਸਿਆ ਜਾਂਦਾ ਹੈ ਕਿ ਇਸ ਟੀਮ ਵੱਲੋਂ ਪੰਜਾਬ ਅਮਰੂਦ (ਬਾਗਬਾਨੀ) ਮੁਆਵਜ਼ਾ ਘੁਟਾਲੇ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਤੋਂ ਵੀ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੇ ਇਸ ਇਲਾਕੇ 'ਚ ਚੱਲ ਰਹੇ ਦੇਹ ਵਪਾਰ ਦੇ ਦੋ ਅੱਡੇ, ਸ਼ਰੇਆਮ ਸਮੱਗਲਿੰਗ ਹੁੰਦੀਆਂ ਕੁੜੀਆਂ
NEXT STORY