ਫਿਰੋਜ਼ਪੁਰ(ਕੁਮਾਰ)-ਐੱਫ.ਟੀ.ਐੱਫ. ਫਿਰੋਜ਼ਰਪੁਰ ਰੇਂਜ ਦੀ ਪੁਲਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਉਸ ਦਾ ਦੂਜਾ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ। ਇਹ ਜਾਣਕਾਰੀ ਦਿੰਦੇ ਹੋਏ ਸਭ ਇੰਸਪੈਕਟਰ ਸੁਖਵਿੰਦਰ ਸਿੰਘ ਅਤੇ ਏ.ਐੱਸ.ਆਈ. ਮੇਵਾ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਹ ਸੂਚਨਾ ਮਿਲੀ ਸੀ ਕਿ ਪਵਨਦੀਪ ਸਿੰਘ ਜੋ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅੱਜ ਜਸਵਿੰਦਰ ਸਿੰਘ ਉਰਫ ਗੋਪੀ ਦੇ ਨਾ ਹੈਰੋਇਨ ਲੈ ਕੇ ਆ ਰਿਹਾ ਹੈ।
ਉਨ੍ਹਾਂ ਨੇ ਦੱਸਿਆ ਕਿ ਐੱਸ.ਟੀ.ਐੱਫ.ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਸਿਟੀ ਜੀਰਾ ਦੇ ਏਰੀਏ 'ਚੋਂ ਪਵਨਦੀਪ ਸਿੰਘ ਨੂੰ ਰੇਡ ਕਰਦੇ ਹੋਏ 18 ਗ੍ਰਾਮ ਹੈਰੋਇਨ, ਇਕ ਮੋਬਾਇਲ ਫੋਨ ਅਤੇ 200 ਰੁਪਏ ਸਮੇਤ ਗ੍ਰਿਫ਼ਤਾਰ ਕਰ ਲਿਆ, ਜਿਸ ਦੇ ਖ਼ਿਲਾਫ਼ ਥਾਣਾ ਸਿਟੀ ਜੀਰਾ 'ਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਪੁਲਸ ਜਸਵਿੰਦਰ ਸਿੰਘ ਉਰਫ ਗੋਪੀ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।
ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ 22ਵੇਂ ਦਿਨ 'ਚ ਦਾਖ਼ਲ
NEXT STORY