ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ, ਮਨਜੀਤ)- ਗੁਰੂਹਰਸਹਾਏ ਵਿੱਚ ਗੋਲੂ ਕਾ ਮੋਹਨ ਕੇ ਰੋਡ 'ਤੇ ਸਥਿਤ ਟਰੱਕ ਯੂਨੀਅਨ ਦੇ ਕੋਲ ਦੋ ਧਿਰਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਈ ਹੈ। ਇਸ ਲੜਾਈ ਦੌਰਾਨ ਕਈ ਲੋਕ ਜ਼ਖ਼ਮੀ ਹੋ ਗਏ ਤੇ ਕਈ ਵਾਹਨ ਵੀ ਨੁਕਸਾਨੇ ਗਏ।
ਲੜਾਈ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਇਲਾਜ ਦੇ ਲਈ ਗੁਰੂਹਰਸਹਾਏ ਦੇ ਸੀ.ਐੱਚ.ਸੀ. ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਹਾਜ਼ਰ ਮੈਡੀਕਲ ਅਧਿਕਾਰੀਆਂ ਨੇ ਜ਼ਖਮੀ ਵਿਅਕਤੀਆਂ ਨੂੰ ਫਸਟ ਏਡ ਦੇ ਕੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਹੈ।
ਹਾਲਾਂਕਿ ਦੋਹਾਂ ਧਿਰਾਂ ਵਿਚਕਾਰ ਲੜਾਈ ਕਿਸ ਗੱਲ ਨੂੰ ਲੈ ਕੇ ਹੋਈ, ਇਸ ਗੱਲ ਦਾ ਹਾਲੇ ਪਤਾ ਨਹੀਂ ਲਗ ਸਕਿਆ ਹੈ। ਇਸ ਲੜਾਈ ਦੌਰਾਨ ਦੋ ਕਾਰਾਂ ਵੀ ਨੁਕਸਾਨੀਆਂ ਗਈਆਂ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਰਾਣੀ ਰੰਜਿਸ਼ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਕਈ ਲੋਕ ਜ਼ਖ਼ਮੀ ਤੇ ਵਾਹਨ ਵੀ ਗਏ ਨੁਕਸਾਨੇ
NEXT STORY