ਲੁਧਿਆਣਾ (ਗੌਤਮ) : ਤਾਜਪੁਰ ਰੋਡ ’ਤੇ ਸਥਿਤ ਕੇਂਦਰੀ ਜੇਲ੍ਹ ਦੇ ਨੇੜੇ ਘਰ ਦੇ ਬਾਹਰ ਬੈਠ ਕੇ ਨਸ਼ੇ ਦਾ ਸੇਵਨ ਕਰਨ ਤੋਂ ਰੋਕੇ ਜਾਣ ’ਤੇ ਭੜਕੇ ਨਸ਼ੇੜੀ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ’ਚ 3 ਵਿਅਕਤੀ ਜ਼ਖ਼ਮੀ ਹੋ ਗਏ। ਉਨ੍ਹਾਂ ਦੇ ਚੀਕਣ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ’ਤੇ ਪਹੁੰਚ ਗਏ, ਜਿਸ ’ਤੇ ਹਮਲਾਵਰ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਭੱਜ ਗਏ। ਲੋਕਾਂ ਨੇ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ। ਇਨ੍ਹਾਂ ਦੀ ਪਛਾਣ ਦਰਸ਼ਨ ਲਾਲ, ਮੀਤਾ ਅਤੇ ਚਰਨਜੀਤ ਵਜੋਂ ਹੋਈ ਹੈ।
ਦਰਸ਼ਨ ਨੇ ਦੱਸਿਆ ਕਿ ਉਸ ਦੇ ਘਰ ਦੇ ਬਾਹਰ ਐਕਟਿਵਾ ’ਤੇ ਸਵਾਰ 2 ਨੌਜਵਾਨ ਨਸ਼ੇ ਦਾ ਸੇਵਨ ਕਰ ਰਹੇ ਸਨ। ਇਸ ਦੌਰਾਨ ਜਦੋਂ ਉਸ ਨੇ ਉਨ੍ਹਾਂ ਨੂੰ ਨਸ਼ਾ ਕਰਨ ਤੋਂ ਰੋਕਿਆ ਅਤੇ ਉੱਥੋਂ ਜਾਣ ਲਈ ਕਿਹਾ ਤਾਂ ਨੌਜਵਾਨਾਂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਵੇਗੀ ਗੜ੍ਹੇਮਾਰੀ ਤੇ ਆਏਗਾ ਤੂਫ਼ਾਨ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ (ਵੀਡੀਓ)
ਜਦੋਂ ਚਰਨਜੀਤ ਅਤੇ ਮੀਤਾ ਉਸ ਦੇ ਬਚਾਅ ਲਈ ਆਏ ਤਾਂ ਹਮਲਾਵਰਾਂ ਨੇ ਉਨ੍ਹਾਂ ’ਤੇ ਵੀ ਹਮਲਾ ਕਰ ਦਿੱਤਾ। ਦਰਸ਼ਨ ਦੀ ਬਾਂਹ ਅਤੇ ਬਾਕੀ ਦੋ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਦੇ ਥਾਣਾ ਡਵੀਜ਼ਨ ਨੰ. 7 ਅਧੀਨ ਪੈਂਦੀ ਚੌਕੀ ਤਾਜਪੁਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
16 ਮਹੀਨਿਆਂ 'ਚ 9 ਵਾਰ ਗੈਰਾਜ ਪਹੁੰਚੀ ਨਵੀਂ ਕਾਰ, ਕੰਜ਼ਿਊਮਰ ਕਮਿਸ਼ਨ ਨੇ ਕੰਪਨੀ ਨੂੰ ਠੋਕਿਆ ਜੁਰਮਾਨਾ
NEXT STORY