ਚੰਡੀਗੜ੍ਹ- ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐੱਸ.ਏ.ਐੱਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫ਼ਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ ।
ਇਹ ਵੀ ਪੜ੍ਹੋ- ਸ਼ਰਾਬ ਦੇ ਘੁੱਟ ਪਿੱਛੇ ਭਤੀਜੇ ਨੇ ਗਲ ਘੁੱਟ ਕੇ ਮਾਰਿਆ ਤਾਇਆ, ਘਰ 'ਚ ਪਿਆ ਚੀਕ ਚਿਹਾੜਾ
ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜ਼ਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਜਿੱਥੇ ਰਾਜ ਦੇ ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉਥੇ ਹੀ ਖਜਾਨਿਆਂ ਦੇ ਕੰਮ ਵਿੱਚ ਤੇਜ਼ੀ ਆਉਣ ਨਾਲ ਰਾਜ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।
ਇਹ ਵੀ ਪੜ੍ਹੋ- ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ
ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ (ਖਜਾਨਾ ਤੇ ਲੇਖਾ) ਸਿਮਰਜੀਤ ਕੌਰ ਅਤੇ ਜਾਇੰਟ ਸਕੱਤਰ (ਯੋਜਨਾ) ਰਾਕੇਸ਼ ਕੁਮਾਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲੰਗਰ 'ਚ ਬਣਨਗੀਆਂ ਭਾਰਤੀ ਸਬਜ਼ੀਆਂ, ਕੇਂਦਰ ਦੀ ਵੱਡੀ ਪਹਿਲਕਦਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਸਟਾਗ੍ਰਾਮ ’ਤੇ ਅਪਲੋਡ ਕਰ ਦਿੱਤੀਆਂ ਨਿੱਜੀ ਤਸਵੀਰਾਂ, ਮਾਮਲਾ ਦਰਜ
NEXT STORY