ਪਟਿਆਲਾ, (ਬਲਜਿੰਦਰ)- ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਕੁੱਟ-ਮਾਰ ਦੇ ਦੋਸ਼ ਵਿਚ 2 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿਚ ਅਮੀਰ ਖਾਨ ਅਤੇ ਰਜਮਾਨ ਖਾਨ ਪੁੱਤਰ ਕਰਮਾ ਖਾਨ ਵਾਸੀ ਦੀਨ ਦਿਆਲ ਉਪਾਧਿਆਏ ਨਗਰ ਪਟਿਆਲਾ ਸ਼ਾਮਲ ਹਨ। ਇਸ ਸਬੰਧ ਵਿਚ ਸ਼ਹਿਨਸ਼ਾਹ ਪੁੱਤਰ ਇਲਿਅਾਸ ਨੇ ਸ਼ਿਕਾÎਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦੀ ਬਿਸ਼ਨ ਨਗਰ ਵਿਖੇ ਬਣੀ ਮਸਜਿਦ ਕੋਲ ਘੇਰ ਕੇ ਕੁੱਟ-ਮਾਰ ਕੀਤੀ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਦੂਜੇ ਕੇਸ ਵਿਚ ਵੀ ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਕੁੱਟ-ਮਾਰ ਦੇ ਦੋਸ਼ ਵਿਚ ਅਮਿਤ ਕੁਮਾਰ ਵਾਸੀ ਜੱਟਾਂ ਵਾਲਾ ਚੌਂਤਰਾ, ਸੌਰਵ ਮਹਿਤਾ ਪੁੱਤਰ ਸੁਨੀਲ ਕੁਮਾਰ ਵਾਸੀ ਖਲੀਫਾ ਕੋਠੀ ਜੱਟਾਂ ਵਾਲਾ ਚੌਂਤਰਾ ਪਟਿਆਲਾ ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਰਾਜੇਸ਼ ਕਪੂਰ ਪੁੱਤਰ ਅਸ਼ਵਨੀ ਕਪੂਰ ਵਾਸੀ ਨਿਊ ਸੈਂਚਰੀ ਐਨਕਲੇਵ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਉਸ ਦੀ ਅਤੇ ਉਸ ਦੇ ਦੋਸਤ ਦੀ ਭਗਵਾਨ ਪਰਸ਼ੂਰਾਮ ਬੁੱਤ ਦੇ ਕੋਲ ਘੇਰ ਕੇ ਕੁੱਟ-ਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਹ ਝਗਡ਼ਾ ਗਲਤ ਡਰਾਈਵਿੰਗ ਨੂੰ ਲੈ ਕੇ ਹੋਇਆ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੰਘਰਸ਼ ਦੇ ਮੈਦਾਨ ’ਚ ਹੀ ਬੇਰੋਜ਼ਗਾਰ ਲਾਈਨਮੈਨਾਂ ਨੇ ਬਣਾਏ ਪੱਕੇ ਚੁੱਲ੍ਹੇ
NEXT STORY