ਲੁਧਿਆਣਾ (ਅਨਿਲ): ਪੀ. ਏ. ਯੂ. ਥਾਣੇ ਦੀ ਪੁਲਸ ਨੇ ਬਸੰਤ ਵਿਹਾਰ ਪ੍ਰਤਾਪ ਸਿੰਘ ਵਾਲਾ ਦੇ ਰਹਿਣ ਵਾਲੇ ਮਨਜੀਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਦੋਸ਼ੀ ਹਰਪ੍ਰੀਤ ਸਿੰਘ ਸੰਨੀ ਪੁੱਤਰ ਰਣਜੀਤ ਸਿੰਘ ਰਾਣਾ ਵਾਸੀ ਬਸੰਤ ਵਿਹਾਰ ਵਿਰੁੱਧ ਹਮਲਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਕਵਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਵਿਰੁੱਧ ਹਮਲਾ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬੁੱਢੇ ਨਾਲੇ ਦਾ ਪ੍ਰਦੂਸ਼ਣ ਵਧਾਉਣ ਵਾਲੇ ਮੁਲਜ਼ਮ ਖ਼ਿਲਾਫ਼ ਐਕਸ਼ਨ
NEXT STORY