ਲੁਧਿਆਣਾ (ਅਨਿਲ): ਥਾਣਾ ਪੀ.ਏ.ਯੂ. ਦੀ ਪੁਲਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਪੰਜ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਪੁਨੀਤ ਵਰਮਾ ਵਾਸੀ ਹੈਬੋਵਾਲ ਖ਼ੁਰਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਛੋਟਾ ਲੱਲਾ, ਸ਼ੰਕਰੀ, ਵਿੱਕੀ ਕੌਸ਼ਲ, ਅਮਿਤ ਸੈਨੀ, ਸ਼ੰਭੂ ਤੇ 6 ਅਣਪਛਾਤੇ ਮੁਲਜ਼ਮਾਂ ਨੇ ਉਸ ਦੇ ਨਾਲ ਕੁੱਟਮਾਰ ਕੀਤੀ। ਜਾਂਚ ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਹਲਚਲ! ਪਰਗਟ ਸਿੰਘ ਤੇ ਕਿੱਕੀ ਢਿੱਲੋਂ ਨੇ ਦਿੱਤਾ ਅਸਤੀਫ਼ਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਰਾਏਦਾਰ ਨੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਕੁੱਟਿਆ ਮਕਾਨ ਮਾਲਕ
NEXT STORY