ਲੁਧਿਆਣਾ (ਅਨਿਲ): ਥਾਣਾ ਮੇਹਰਬਾਨ ਦੀ ਪੁਲਸ ਨੇ ਪਿੰਡ ਬੂਟ ਦੇ ਸਤਲੁਜ ਦਰਿਆ ਵਿਚ ਰੇਤ ਮਾਫੀਆ ਵੱਲੋਂ ਕੀਤੀ ਜਾ ਰਹੀ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ ਹੇਠ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਉਕਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਪਿੰਡ ਮਾਂਗਟ ਨੇੜੇ ਮੌਜੂਦ ਸੀ ਅਤੇ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਕੁਝ ਲੋਕ ਪਿੰਡ ਬੂਟ ਦੇ ਸਤਲੁਜ ਦਰਿਆ ਵਿਚ ਜੇ.ਸੀ.ਬੀ. ਮਸ਼ੀਨਾਂ ਨਾਲ ਟਿੱਪਰਾਂ ਵਿਚ ਗੈਰ-ਕਾਨੂੰਨੀ ਰੇਤ ਭਰ ਰਹੇ ਹਨ, ਜਿਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ 'ਤੇ ਕਾਰਵਾਈ ਕਰਦਿਆਂ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿਚ ਕਾਂਬਾ ਛੇੜਨ ਵਾਲੀ ਠੰਡ, ਟੁੱਟਿਆ 56 ਸਾਲਾਂ ਦਾ ਰਿਕਾਰਡ, ਵਿਭਾਗ ਨੇ ਜਾਰੀ ਕੀਤਾ ਅਲਰਟ
NEXT STORY