ਮੋਹਾਲੀ (ਰਣਬੀਰ) : ਬਲੌਂਗੀ ਦੀ ਦਸਮੇਸ਼ ਮਾਰਕੀਟ ’ਚ ਸ਼ਨੀਵਾਰ ਸ਼ਾਮ ਕਰੀਬ ਸਾਢੇ 8 ਵਜੇ ਬਿਜਲੀ ਦੇ ਖੰਭੇ ’ਤੇ ਲੱਗੀਆਂ ਤਾਰਾਂ ’ਚ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ ਨੇ ਦੇਖਦੇ ਹੀ ਦੇਖਦੇ ਨੇੜੇ ਲੱਗੀਆਂ ਵਾਈਫਾਈ ਤੇ ਪਲਾਸਟਿਕ ਦੀਆਂ ਤਾਰਾਂ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਮਾਰਕੀਟ ’ਚ ਹਫੜਾ-ਦਫੜੀ ਮਚ ਗਈ। ਅੱਗ ਦੌਰਾਨ ਅਚਾਨਕ ਧਮਾਕੇ ਵਰਗੀ ਆਵਾਜ਼ ਹੋਣ ਕਾਰਨ ਦੁਕਾਨਦਾਰਾਂ ਤੇ ਮਾਰਕੀਟ ’ਚ ਮੌਜੂਦ ਲੋਕਾਂ ’ਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ-ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ ਭਾਲ 'ਚ ਜੁਟੀ ਪੁਲਸ
ਲੋਕ ਆਪਣੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ। ਜਾਣਕਾਰੀ ਅਨੁਸਾਰ ਅੱਗ ਦੀ ਸ਼ੁਰੂਆਤ ਮਾਰਕੀਟ ਅੰਦਰ ਲੱਗੇ ਬਿਜਲੀ ਦੇ ਖੰਭੇ ਤੋਂ ਹੋਈ। ਕੁਝ ਹੀ ਪਲਾਂ ’ਚ ਇਕ ਤੋਂ ਬਾਅਦ ਇਕ ਤਾਰਾਂ ਅੱਗ ਦੀ ਲਪੇਟ ’ਚ ਆ ਗਈਆਂ ਅਤੇ ਅੱਗ ਦੇ ਭਾਂਬੜ ਨਿਕਲਣ ਲੱਗੇ।
ਇਹ ਵੀ ਪੜ੍ਹੋ- ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
ਗਨੀਮਤ ਰਹੀ ਕਿ ਫਾਇਰ ਬ੍ਰਿਗੇਡ ਵੱਲੋਂ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ ਗਿਆ, ਜਿਸ ਕਾਰਨ ਕੋਈ ਵੱਡਾ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਸਥਾਨਕ ਦੁਕਾਨਦਾਰਾਂ ਨੇ ਦੱਸਿਆ ਕਿ ਸੰਘਣੀ ਆਬਾਦੀ ਵਾਲੇ ਇਲਾਕੇ ’ਚ ਸਥਿਤ ਇਸ ਮਾਰਕੀਟ ’ਚ ਬਿਜਲੀ ਦੀਆਂ ਤਾਰਾਂ ਦਾ ਜਾਲ ਵਿਛਿਆ ਹੋਇਆ ਹੈ। ਇਸ ਕਾਰਨ ਭਵਿੱਖ ’ਚ ਵੀ ਅਜਿਹੀ ਘਟਨਾ ਵਾਪਰਨ ਦਾ ਖਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਬਿਜਲੀ ਦੀਆਂ ਤਾਰਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਖ਼ਰਾਬ ਤੇ ਪੁਰਾਣੀਆਂ ਤਾਰਾਂ ਨੂੰ ਬਦਲਿਆ ਜਾਵੇ, ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਾਅ ਹੋ ਸਕੇ।
ਇਹ ਵੀ ਪੜ੍ਹੋ- 'ਨਿਹੰਗ' ਜਸਦੀਪ ਦੀ ਪੋਸਟ ਹੋਈ ਵਾਇਰਲ, ਕਿਹਾ- ਨਹੀਂ ਮਿਲ ਰਿਹਾ ਇਨਸਾਫ਼, ਸਵੇਰੇ LIVE ਹੋ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
70 ਗ੍ਰਾਮ ਹੈਰੋਇਨ ਸਮੇਤ ਕੁੜੀ-ਮੁੰਡਾ ਕਾਬੂ
NEXT STORY