ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਦੀਆਂ ਨਾਭਾ ਕੈਂਚੀਆਂ ਵਿਖੇ ਬੀਤੀ ਦੇਰ ਸ਼ਾਮ ਇਕ ਗਰੀਬ ਵਿਅਕਤੀ ਦੇ ਖਿਡੌਣਿਆਂ ਵਾਲੇ ਖੋਖੇ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ ਖੋਖੇ ਅੰਦਰ ਸਾਰਾ ਸਮਾਨ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਸ਼ਾਮ ਸੂਚਨਾ ਮਿਲੀ ਕਿ ਨਾਭਾ ਕੈਂਚੀਆਂ ਵਿਖੇ ਨਾਭਾ ਨੂੰ ਜਾਣ ਵਾਲੀ ਸੜਕ ਉਪਰ ਇਕ ਖੋਖੇ ਨੂੰ ਅੱਗ ਲੱਗ ਗਈ ਹੈ ਅਤੇ ਉਨ੍ਹਾਂ ਵੱਲੋਂ ਤੁਰੰਤ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ ਅਤੇ ਆਪ ਖੁੱਦ ਆਪਣੀ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚ ਕੇ ਜਿਥੇ ਉਨ੍ਹਾਂ ਵੱਲੋਂ ਆਪਣੀ ਟੀਮ ਅਤੇ ਹੋਰ ਲੋਕਾਂ ਦੀ ਮਦਦ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਇਨ੍ਹਾਂ 2 ਜ਼ਿਲ੍ਹਿਆਂ ਨੇ ਮਚਾਈ ਸਭ ਤੋਂ ਵੱਧ ਅੱਗ, ਪਹਿਲੇ ਸਥਾਨ 'ਤੇ...
ਜਦੋਂ ਤੱਕ ਇਸ ਅੱਗ ਉਪਰ ਕਾਬੂ ਪਾਇਆ ਗਿਆ ਤਾਂ ਖੋਖੇ ਅੰਦਰ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗਰੀਬ ਵਰਗ ਨਾਲ ਸਬੰਧਤ ਖੋਖੇ ਦੇ ਮਾਲਕ ਜੋਗਿੰਦਰ ਸਿੰਘ ਨੇ ਬਹੁਤ ਹੀ ਭਰੇ ਮਨ ਨਾਲ ਦੱਸਿਆ ਉਹ ਇਥੇ ਖੋਖੇ ’ਚ ਲੱਕੜ ਦੇ ਅਤੇ ਪਲਾਟਿਕ ਦੇ ਖਿਡੌਣੇ ਟਰੈਕਟਰ ਵਗੈਰਾ ਵੇਚ ਕੇ ਆਪਣੇ ਪਰਿਵਾਰ ਦਾ ਗੁਜਾਰਾ ਚਲਾਉਂਦਾ ਸੀ । ਅਚਾਨਕ ਉਸ ਦੇ ਖੋਖੇ ’ਚ ਅੱਗ ਲੱਗ ਗਈ ਅਤੇ ਇਸ ਘਟਨਾ ’ਚ ਉਸ ਦਾ ਸਵਾ ਲੱਖ ਰੁਪੈ ਦੇ ਕਰੀਬ ਦਾ ਨੁਕਸਾਨ ਹੋ ਗਿਆ ਹੈ, ਜਿਸ ਕਾਰਨ ਹੁਣ ਉਸ ਦੇ ਘਰ ਦਾ ਗੁਜਾਰਾ ਵੀ ਮੁਸ਼ਕਿਲ ਹੋ ਜਾਵੇਗਾ। ਪੀੜਤ ਜੋਗਿੰਦਰ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇ ਕੇ ਉਸ ਦੀ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋ-ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਰਾਲੀ ਦੀਆਂ ਗੱਠਾਂ ਦੇ ਡੰਪ ‘ਚ ਲੱਗੀ ਅੱਗ, 35-40 ਲੱਖ ਰੁਪਏ ਦਾ ਨੁਕਸਾਨ
NEXT STORY