ਦੋਦਾ(ਲਖਵੀਰ ਸ਼ਰਮਾ)- ਪਿੰਡ ਬੁੱਟਰ ਸਰੀਂਹ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਖੇਤਾਂ ਵਿੱਚ ਖੜੀ ਕਣਕ ਨੂੰ ਅਚਾਨਕ ਅੱਗ ਲੱਗ ਗਈ। ਇਸ ਸਬੰਧੀ ਮੌਕੇ ਤੇ ਇੱਕਤਰ ਹੋਏ ਕਿਸਾਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅੱਗ ਬਿਜਲੀ ਦੀ ਤਾਰਾਂ ਵਿੱਚ ਹੋਈ ਸਪਾਰਕਿੰਗ ਕਾਰਨ ਲੱਗੀ ਦੱਸੀ ਜਾ ਰਹੀ ਹੈ। ਇਸ ਅੱਗ ਕਾਰਨ ਕਿਸਾਨਾਂ ਦੀ ਫਸਲ ਨੂੰ ਵੱਡਾ ਨੁਕਸਾਨ ਹੋਇਆ ਹੈ। ਪ੍ਰਭਾਵਿਤ ਕਿਸਾਨਾਂ ਵਿੱਚ ਬਲਕਰਨ ਸਿੰਘ ਪੁੱਤਰ ਜਗਰੂਪ ਸਿੰਘ (3 ਕਿੱਲੇ), ਸਤਨਾਮ ਸਿੰਘ ਪੁੱਤਰ ਮੇਘਾ ਸਿੰਘ ਵਾਸੀ ਭੁੱਲਰ (3 ਕਿੱਲੇ), ਬਲਜਿੰਦਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਬੁੱਟਰ (3 ਕਨਾਲ) ਅਤੇ ਬਲਕਰਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੁੱਟਰ ਸ਼ਾਮਲ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...
ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਪਿੰਡ ਵਾਸੀਆਂ ਵੱਲੋਂ ਇਕੱਠੇ ਹੋ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ਤੋਂ ਪਹਿਲਾਂ ਹੀ ਕਾਫ਼ੀ ਖੇਤਰ ਵਿੱਚ ਖੜੀ ਫਸਲ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਸਤਨਾਮ ਸਿੰਘ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਮੌਕੇ ਤੇ ਕਾਬੂ ਪਾਇਆ ਗਿਆ । ਉਨ੍ਹਾਂ ਦੱਸਿਆ ਕਿ ਅੱਗ ਤੇ ਕਾਬੂ ਨਾ ਪਾਉਂਦੇ ਤਾਂ ਕਾਫੀ ਨੁਕਸਾਨ ਹੋ ਸਕਦਾ ਸੀ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ
NEXT STORY