ਫਰੀਦਕੋਟ (ਰਾਜਨ) : ਥਾਣਾ ਸਿਟੀ ਫਰੀਦਕੋਟ ਪੁਲਸ ਨੇ ਘਰ ’ਤੇ ਹਮਲਾ ਕਰਕੇ ਇੱਟਾਂ-ਰੋੜੇ ਚਲਾਉਣ ਅਤੇ ਫਾਇਰਿੰਗ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵੀਰ ਬਸਤੀ ਗਲੀ ਨੰਬਰ 9 ਖੱਬੇ, ਫਰੀਦਕੋਟ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਤਲਵੰਡੀ ਭਾਈ ਵਿਖੇ ਕੋਰੀਅਰ ਦਾ ਕੰਮ ਕਰਦਾ ਹੈ। 23 ਮਈ ਦੀ ਰਾਤ ਉਹ ਆਪਣੇ ਘਰ ਦੀ ਛੱਤ ’ਤੇ ਆਪਣੇ ਇਕ ਦੋਸਤ ਨਾਲ ਗੱਲਬਾਤ ਕਰ ਰਿਹਾ ਸੀ। ਇਸ ਦੌਰਾਨ ਗੁਰਸਾਹਿਬ ਸਿੰਘ ਨੇ ਉਸ ਨੂੰ ਫੋਨ ਕਰਕੇ ਧਮਕੀ ਦਿੰਦਿਆਂ ਕਿਹਾ ਕਿ “ਅੱਜ ਤੈਨੂੰ ਵੇਖਣਾ ਹੀ ਵੇਖਣਾ ਹੈ।”
ਸ਼ਿਕਾਇਤਕਰਤਾ ਮੁਤਾਬਕ ਕੁਝ ਸਮੇਂ ਬਾਅਦ ਗੁਰਸਾਹਿਬ ਸਿੰਘ ਵਾਸੀ ਬਲਵੀਰ ਬਸਤੀ ਗਲੀ ਨੰਬਰ 9 ਖੱਬੇ, ਕਰਨਵੀਰ ਸਿੰਘ ਵਾਸੀ ਜੋਗੀਆਂ ਵਾਲੀ ਬਸਤੀ, ਹਰਮਨ ਸਿੰਘ ਵਾਸੀ ਹਰਗੋਬਿੰਦ ਨਗਰ, ਵਿਸਾਲ ਵਾਸੀ ਬਲਵੀਰ ਬਸਤੀ ਗਲੀ ਨੰਬਰ 10, ਮਨੀ ਸਿੰਘ ਅਤੇ ਸਾਗਰ (ਸਾਰੇ ਵਾਸੀ ਫਰੀਦਕੋਟ) ਉਸ ਦੇ ਘਰ ਅੱਗੇ ਆ ਗਏ ਅਤੇ ਉਨ੍ਹਾਂ ਵੱਲੋਂ ਘਰ ’ਤੇ ਇੱਟਾਂ-ਰੋੜੇ ਚਲਾਏ ਗਏ। ਦੋਸ਼ ਹੈ ਕਿ ਮੁਲਜ਼ਮਾਂ ਨੇ ਕਰੀਬ 8 ਤੋਂ 10 ਫਾਇਰ ਵੀ ਕੀਤੇ, ਜੋ ਸ਼ਿਕਾਇਤਕਰਤਾ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਘਰ ਵੱਲ ਚਲਾਏ ਗਏ।
ਪੁਲਸ ਨੇ ਮੌਕੇ ਤੋਂ 2 ਇੱਟਾਂ ਦੇ ਰੋੜੇ ਵੀ ਬਰਾਮਦ ਕੀਤੇ ਹਨ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਸ ਦੀ ਇਕ ਲੜਕੀ ਨਾਲ ਲਵ ਮੈਰਿਜ ਹੋਈ ਸੀ ਪਰ ਵਿਆਹ ਤੋਂ ਬਾਅਦ ਉਹ ਹਰਮਨ ਸਿੰਘ ਨਾਲ ਗੱਲਬਾਤ ਕਰਨ ਲੱਗ ਪਈ ਸੀ। ਉਸ ਨੇ ਲੜਕੀ ਨੂੰ ਛੱਡ ਦਿੱਤਾ ਸੀ, ਜਿਸ ਕਾਰਨ ਰੰਜਿਸ਼ ਰੱਖਦਿਆਂ ਉਕਤ ਵਿਅਕਤੀਆਂ ਵੱਲੋਂ ਉਸ ’ਤੇ ਹਮਲਾ ਕੀਤਾ ਗਿਆ। ਇਸ ਮਾਮਲੇ ਵਿਚ ਸਹਾਇਕ ਥਾਣੇਦਾਰ ਤੇਜ ਸਿੰਘ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਤਿੰਨ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਖਾਲੀ ਪਲਾਟ ’ਚੋਂ ਮਿਲੀ ਲਾਸ਼, ਹੱਤਿਆ ਦਾ ਸ਼ੱਕ
NEXT STORY