ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰਡੈਂਟ ਗੁਰਨਾਮ ਲਾਲ ਨੇ ਦਾਅਵਾ ਕੀਤਾ ਹੈ ਕਿ ਕਿਸੇ ਨੂੰ ਵੀ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਇਹ ਕੋਸ਼ਿਸ਼ ਰਹੇਗੀ ਕਿ ਕੈਦੀ ਚੰਗੇ ਇਨਸਾਨ ਬਣ ਕੇ ਜੇਲ੍ਹ ਤੋਂ ਬਾਹਰ ਜਾਣ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰਡੈਂਟ ਦਾ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ ਅਤੇ ਜੇਲ੍ਹ ਦੇ ਆਲੇ-ਦੁਆਲੇ ਦੇ ਬਾਹਰ ਵਾਲੇ ਖੇਤਰ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਚੌਕਸੀ ਦੇ ਚੱਲਦੇ ਜੇਲ੍ਹ ਪ੍ਰਸ਼ਾਸਨ ਪਿਛਲੇ ਕੁਝ ਸਮੇਂ ਵਿੱਚ ਬਾਹਰੋਂ ਸੁੱਟੇ ਗਏ ਕਈ ਪੈਕਟ ਫੜੇ ਗਏ ਹਨ, ਜਿਨ੍ਹਾਂ ’ਚੋਂ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੇ ਹਰ ਹੁਕਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਚੰਗੇ ਇਨਸਾਨ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ।
ਇਹ ਵੀ ਪੜ੍ਹੋ- ਹਾਦਸੇ ’ਚ ਜਾਨ ਗੁਆਉਣ ਵਾਲੇ ਰਣਜੀਤ ਬਾਵਾ ਦੇ ਪੀ. ਏ. ਡਿਪਟੀ ਵੋਹਰਾ ਦੇ ਪਰਿਵਾਰ ਦਾ ਵੱਡਾ ਖ਼ੁਲਾਸਾ
ਜੇਲ੍ਹ ਸੁਪਰਡੈਂਟ ਗੁਰਨਾਮ ਲਾਲ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਸਟਾਫ਼ ਸਮੇਤ ਤਲਾਸ਼ੀ ਲਈ ਅਤੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਦੀ ਅਗਵਾਈ ਹੇਠ ਜੇਲ੍ਹ ਪ੍ਰਸ਼ਾਸਨ ਵੱਲੋਂ 7 ਹੋਰ ਮੋਬਾਈਲ ਫ਼ੋਨ, ਅਡੈਪਟਰ, ਡਾਟਾ ਕੇਬਲ ਲਾਵਾਰਿਸ ਹਾਲਤ ਵਿੱਚ ਫੜੇ ਗਏ ਹਨ ਅਤੇ 6 ਗ੍ਰਾਮ ਅਫ਼ੀਮ ਵਰਗੀ ਵਸਤੂ ਬਰਾਮਦ ਕੀਤੀ ਗਈ ਹੈ, ਜਿਸ ਸਬੰਧੀ ਉਨ੍ਹਾਂ ਨੇ ਕਾਰਵਾਈ ਕਰਨ ਲਈ ਥਾਣਾ ਸਿਟੀ ਫਿਰੋਜ਼ਪੁਰ ਨੂੰ ਪੱਤਰ ਭੇਜਿਆ ਹੈ।
ਇਹ ਵੀ ਪੜ੍ਹੋ- ਸਰਹੱਦ ਪਾਰ: ਵਿਆਹ ਨਾ ਕਰਵਾਉਣ ਤੋਂ ਖਫ਼ਾ ਮੁੰਡੇ ਨੇ ਕੁੜੀ 'ਤੇ ਸੁੱਟਿਆ ਤੇਜ਼ਾਬ, ਬੁਰੀ ਤਰ੍ਹਾਂ ਝੁਲਸਿਆ ਚਿਹਰਾ
ਦੂਜੇ ਪਾਸੇ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਅਯੂਬ ਮਸੀਹ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਚੰਦ ਵੱਲੋਂ ਪੁਲਸ ਨੂੰ ਭੇਜੇ ਲਿਖਤੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਨੇ ਕਰਮਚਾਰੀਆਂ ਨੂੰ ਨਾਲ ਲੈ ਕੇ ਬਲਾਕ ਨੰਬਰ 3 ਦੀ ਅਚਾਨਕ ਤਲਾਸ਼ੀ ਲਈ ਤਾਂ ਉੱਥੇ ਇੱਕ ਲਿਫਾਫ਼ਾ ਜਿਸ ਵਿੱਚ ਲਗਭਗ 6 ਗ੍ਰਾਮ ਅਫੀਮ ਵਰਗਾ ਪਦਾਰਥ, 2 ਡਾਟਾ ਕੇਬਲ, 2 ਅਡਾਪਟਰ, 2 ਮੋਬਾਈਲ ਫੋਨ ਸੈਮਸੰਗ ਬਿਨਾਂ ਸਿਮ ਕਾਰਡ ਦੇ, 2 ਮੋਬਾਈਲ ਫੋਨ ਸੈਮਸੰਗ (ਬੈਟਰੀ ਅਤੇ ਇੱਕ ਸਿਮ ਕਾਰਡ ਦੇ ਨਾਲ), ਇੱਕ ਮੋਬਾਈਲ ਫੋਨ ਆਈਟੈਲ ਕੀਪੈਡ ਅਤੇ 2 ਮੋਬਾਈਲ ਫੋਨ ਟੱਚ ਸਕਰੀਨ ਵੀਵੋ ਲਾਵਾਰਿਸ ਹਾਲਤ ਵਿੱਚ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਵੱਡੀ ਖ਼ਬਰ : ਪੁਲਸ ਨਾਲ ਟਕਰਾਅ ਮਗਰੋਂ 'ਇਨਸਾਫ਼ ਮੋਰਚੇ' ਦੇ ਮੈਂਬਰਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਤਹਿਤ ਮਾਮਲਾ ਦਰਜ
NEXT STORY