ਫ਼ਿਰੋਜ਼ਪੁਰ (ਆਨੰਦ): ਥਾਣਾ ਮੱਲਾਂਵਾਲਾ ਵਿਖੇ ਚੌਂਕ ’ਤੇ ਖਡ਼੍ਹੀ ਪੁਲਸ ਪਾਰਟੀ ਨੂੰ ਵੇਖ ਕੇ ਦੋ ਮੋਟਰਸਾਈਕਲ ਸਵਾਰ ਘਬਰਾ ਗਏ ਅਤੇ ਕਿੱਟ ਬੈਗ ਸੁੱਟ ਕੇ ਭੱਜ ਗਏ। ਕਿੱਟ ਬੈਗ ਦੀ ਤਲਾਸ਼ੀ ਲੈਣ ਉਪਰੰਤ ਉਸ ਵਿਚੋਂ 1370 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਪੁਲਸ ਨੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਏ. ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਨਸ਼ੇ ਵਾਲੀਆਂ ਗੋਲੀਆਂ ਦੀ ਸਮੱਗਲਿੰਗ ਕੀਤੇ ਜਾਣ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਉਨ੍ਹਾਂ ਨੇ ਮੁੱਖ ਚੌਂਕ ’ਚ ਨਾਕਾਬੰਦੀ ਕਰ ਦਿੱਤੀ। ਉਧਰੋਂ ਮੋਟਰਸਾਈਕਲ ਸਵਾਰਾਂ ਨੇ ਪੁਲਸ ਮੁਲਾਜ਼ਮਾਂ ਨੂੰ ਖਡ਼੍ਹੇ ਵੇਖ ਕੇ ਘਬਰਾ ਗਏ ਅਤੇ ਪਿੱਛੇ ਬੈਠੇ ਨੌਜਵਾਨ ਨੇ ਕਿੱਟ ਬੈਗ ਸੁੱਟ ਦਿੱਤੀ, ਜਿਸ ਤੋਂ ਬਾਅਦ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਕਿੱਟ ਬੈਗ ਦੀ ਤਲਾਸ਼ੀ ਦੌਰਾਨ ਅੰਦਰੋਂ 1370 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ ਹਨ।
ਪੰਜਾਬ ’ਚ ਅਗਲੇ ਦਿਨਾਂ ਦੌਰਾਨ ਸਿਖਰ ’ਤੇ ਰਹੇਗੀ ਸੀਤ ਲਹਿਰ, ਟੁੱਟਣਗੇ ਪਿਛਲੇ ਰਿਕਾਰਡ
NEXT STORY