ਫ਼ਿਰੋਜ਼ਪੁਰ (ਸੰਨੀ)- ਫ਼ਿਰੋਜ਼ਪੁਰ ਪੁਲਸ ਨੂੰ ਵੱਡੀ ਕਾਮਯਾਬੀ ਹਾਲਸ ਹੋਈ ਹੈ। ਫ਼ਿਰੋਜ਼ਪੁਰ ਸੀ. ਆਈ. ਈ. ਏ. ਸਟਾਫ਼ ਦੀ ਪੁਲਸ ਨੇ ਦੋ ਕਿਲੋ ਹੈਰੋਇਨ ਬਰਾਮਦ ਕਰਕੇ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਆਈ. ਪੀ. ਡੀ. ਰਣਧੀਰ ਕੁਮਾਰ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਪੰਜਾਬ ਪੁਲਸ ਅਤੇ ਸੀ. ਆਈ. ਏ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਥਾਣਾ ਸਦਰ ਅਧੀਰ ਪੈਂਦੇ ਪਿੰਡ ਬਰੇਕੇ ਤੋਂ ਨਾਕਾ ਲਗਾ ਕੇ 2 ਵਿਅਕਤੀਆਂ ਨੂੰ 2 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਸੇਖੜੀ ਨੇ ਮੁੰਡੇ ਨਾਲ ਰਲ਼ ਕੁੱਟਿਆ ਆਪਣਾ ਭਰਾ, ਵੇਖੋ ਵੀਡੀਓ
ਆਈ. ਪੀ. ਡੀ. ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛ-ਗਿੱਛ ਜਾਰੀ ਹੈ, ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਏ ਹਨ ਅਤੇ ਕਿਸ ਨੂੰ ਦੇਣੀ ਸੀ। ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਉਨ੍ਹਾਂ ਦੀ ਜਾਇਦਾਦ ਵੀ ਫ੍ਰੀਜ਼ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਤਰਨਤਾਰਨ 'ਚ ਗੁੰਡਾਗਰਦੀ ਦਾ ਨੰਗਾ ਨਾਚ, ਮਾਮੂਲੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਹੋਰਨਾਂ ਕਿਸਾਨਾਂ ਲਈ ਮਿਸਾਲ ਬਣਿਆ ਗੁਰਪ੍ਰੀਤ ਸਿੰਘ, ਸੱਚ ਜਾਣ ਤੁਸੀਂ ਵੀ ਕਰੋਗੇ ਸਿਫਤਾਂ
NEXT STORY