ਲੁਧਿਆਣਾ (ਰਾਮ) : ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ’ਚ ਕੁਝ ਵਿਅਕਤੀਆਂ ਨੇ ਇਕ ਸੁਰੱਖਿਆ ਗਾਰਡ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਘਵੇਂਦਰ ਕੁਮਾਰ (42) ਵਾਸੀ ਪਿੰਡ ਮੁੰਡੀਆਂ ਖੁਰਦ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੀ ਪਤਨੀ ਨਿਭਾ ਦੇਵੀ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਰਾਘਵੇਂਦਰ ਕੁਮਾਰ 26 ਦਸੰਬਰ ਦੀ ਸ਼ਾਮ ਨੂੰ ਸਬਜ਼ੀ ਖਰੀਦਣ ਲਈ ਬਾਜ਼ਾਰ ਗਿਆ ਸੀ ਪਰ ਰਾਤ ਭਰ ਘਰ ਵਾਪਸ ਨਹੀਂ ਆਇਆ। ਪਰਿਵਾਰ ਵਾਲਿਆਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਕੁਝ ਪਤਾ ਨਹੀਂ ਲੱਗਾ। ਅਗਲੇ ਦਿਨ ਪਤਨੀ ਨੂੰ ਮਨੋਜ ਨਾਂ ਦੇ ਵਿਅਕਤੀ ਦਾ ਫੋਨ ਆਇਆ ਕਿ ਰਾਘਵੇਂਦਰ ’ਤੇ ਹਮਲਾ ਹੋਇਆ ਹੈ ਅਤੇ ਉਸ ਨੂੰ ਮੋਹਨਦੇਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਨਿਭਾ ਦੇਵੀ ਹਸਪਤਾਲ ਪਹੁੰਚੀ।
ਇਹ ਵੀ ਪੜ੍ਹੋ : ਪੰਜਾਬ ਦੇ 9 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਤਾਪਮਾਨ 'ਚ ਆਵੇਗੀ ਗਿਰਾਵਟ, ਵਿਜ਼ੀਬਿਲਟੀ ਰਹੇਗੀ ਜ਼ੀਰੋ
ਨਿਭਾ ਅਨੁਸਾਰ ਹਸਪਤਾਲ ’ਚ ਦਾਖਲ ਉਸ ਦੇ ਪਤੀ ਨੇ ਦੱਸਿਆ ਕਿ ਬਾਜ਼ਾਰ ਤੋਂ ਵਾਪਸ ਆਉਂਦੇ ਸਮੇਂ ਉਹ ਮੁਲਜ਼ਮ ਰਵੀ ਨੂੰ ਮਿਲਿਆ। ਦੋਵਾਂ ਨੇ ਪਿੰਡ ਝਾਬੇਵਾਲ ਦੇ ਇਕ ਸ਼ਰਾਬ ਦੇ ਠੇਕੇ ’ਤੇ ਬੈਠ ਕੇ ਸ਼ਰਾਬ ਪੀਤੀ। ਇਸ ਦੌਰਾਨ ਦੋਵਾਂ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਰਵੀ ਨੇ ਗੁੱਸੇ ’ਚ ਆ ਕੇ ਉਸ ਦੇ ਸਿਰ ’ਤੇ ਕਿਸੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੇ ਮੱਥੇ ’ਤੇ ਗੰਭੀਰ ਸੱਟ ਲੱਗ ਗਈ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ।
ਫਿਰ ਰਾਘਵੇਂਦਰ ਨੂੰ ਖੂਨ ਨਾਲ ਲੱਥਪੱਥ ਹਾਲਤ ’ਚ ਦੇਖ ਕੇ ਕੁਝ ਲੋਕਾਂ ਨੇ ਉਸ ਨੂੰ ਮੋਹਨਦੇਈ ਹਸਪਤਾਲ ’ਚ ਦਾਖਲ ਕਰਵਾਇਆ। ਇਸ ਦੌਰਾਨ ਰਾਘਵੇਂਦਰ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ’ਤੇ ਮੁਲਜ਼ਮ ਰਵੀ ਖਿਲਾਫ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ DSP ਨੂੰ ਮਿਲੀ ਧਮਕੀ, ਕਿਹਾ- ''ਜਿੰਨੇ ਮਰਜ਼ੀ ਮੁਖ਼ਬਰ ਭੇਜ ਲਓ, ਸਭ ਨੂੰ ਖ਼ਤਮ ਕਰ ਦਿੱਤਾ ਜਾਵੇਗਾ...''
NEXT STORY