ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ): ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਰੋਡ ’ਤੇ ਸਥਿਤ ਪਿੰਡ ਸਰਾਏਨਾਗਾ ਨੇੜੇ ਸੰਘਣੀ ਧੁੰਦ ਕਾਰਨ ਇਕ ਆਲਟੋ ਕਾਰ ਤੇ ਬੱਸ ਦੀ ਟੱਕਰ ’ਚ ਕਾਰ ਸਵਾਰ ਤਿੰਨ ਵਿਅਕਤੀ ਜ਼ਖ਼ਮੀ ਹੋਣ ਦਾ ਸਮਾਚਾਰ ਹੈ, ਜਿੰਨ੍ਹਾਂ ’ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਬੱਸ ਸਵਾਰਾਂ ਦੇ ਵੀ ਮਾਮੂਲੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਉੱਥੇ ਮੌਜੂਦ ਪੀ. ਐੱਲ. ਵੀ. ਦਵਿੰਦਰ ਸਿੰਘ, ਮਨਦੀਪ ਸਿੰਘ ਤੇ ਹੋਰਨਾਂ ਵੱਲੋਂ ਐਂਬੂਲੈਂਸ ਰਾਹੀਂ ਸ੍ਰੀ ਮੁਕਤਸਰ ਸਾਹਿਬ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 9 ਵਜੇ ਕੋਟਕਪੂਰਾ ਤੋਂ ਅਬੋਹਰ ਵੱਲ ਜਾ ਰਹੀ ਇੱਕ ਨਿੱਜੀ ਕੰਪਨੀ ਦੀ ਬੱਸ ਜਦ ਪਿੰਡ ਸਰਾਏਨਾਗਾ ਦੇ ਨੇੜੇ ਪਹੁੰਚੀ ਤਾਂ ਅਬੋਹਰ ਤੋਂ ਕੋਟਕਪੂਰਾ ਵੱਲ ਜਾ ਰਹੀ ਆਲਟੋ ਕਾਰ ਨੰਬਰ ਪੀ. ਬੀ. 15 ਸੀ 7188 ਨਾਲ ਟਕਰਾ ਗਈ। ਹਾਦਸੇ ’ਚ ਸਿੱਟੇ ਵਜੋਂ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ, ਜਦਕਿ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਇਕ ਦਰੱਖਤ ਦੇ ਨਾਲ ਜਾ ਵੱਜੀ। ਇਸ ਹਾਦਸੇ ’ਚ ਕਾਰ ਸਵਾਰ ਪਿਤਾ-ਪੁੱਤਰ ਸਮੇਤ 3 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਓਧਰ ਬੱਸ ’ਚ ਸਵਾਰ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਥਾਣਾ ਬਰੀਵਾਲਾ ਦੇ ਇੰਚਾਰਜ਼ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਕਾਰ ਸਵਾਰ ਰਜਿੰਦਰ ਕੁਮਾਰ ਤੇ ਅੰਕਿਤ ਕੁਮਾਰ ਅਜੇ ਕੁੱਝ ਵੀ ਦੱਸਣ ਤੋਂ ਅਸਮਰੱਥ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਰਕਾਰੀ ਸਕੂਲ ਭਾਗਸਰ ਦੀ ਵਿਦਿਆਰਥਣ ਹੁਸਨਦੀਪ ਕੌਰ ਨੇ ਹਾਸਲ ਕੀਤਾ ਜ਼ਿਲ੍ਹੇ ਭਰ ’ਚੋਂ ਪਹਿਲਾ ਸਥਾਨ
NEXT STORY