ਅਬੋਹਰ (ਸੁਨੀਲ)- ਸਿਹਤ ਵਿਭਾਗ ਦੇ ਹੁਕਮਾਂ ’ਤੇ ਫੂਡ ਐਂਡ ਸੇਫਟੀ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਲਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਵਿਭਾਗ ਦੇ ਇੰਸਪੈਕਟਰ ਕੁੰਵਰ ਪ੍ਰਤਾਪ ਸਿੰਘ ਨੇ ਦੱਸਿਆ ਕਿ 16 ਸਤੰਬਰ ਨੂੰ ਫਾਜ਼ਿਲਕਾ ਅਤੇ ਅਬੋਹਰ ਵਿਖੇ ਟੀਮ ਵੱਲੋਂ ਪਨੀਰ ਦੇ 6 ਸੈਂਪਲ ਲਏ ਗਏ ਸਨ। ਇਸ ਤੋਂ ਇਲਾਵਾ ਵਿਭਾਗ ਵੱਲੋਂ ਖਾਣ ਵਾਲੇ ਤੇਲਾਂ ਦੇ 16 ਸਰਵੇਲੈਂਸ ਸੈਂਪਲ ਵੀ ਲਏ ਗਏ ਹਨ।
ਅੱਜ ਸ਼ਹਿਰ ਵਿੱਚ ਖਾਣ ਵਾਲੇ ਤੇਲ ਦੇ 10 ਸੈਂਪਲ ਲੈਣ ਦੇ ਨਾਲ-ਨਾਲ ਫੋਕਲ ਪੁਆਇੰਟ ਸਥਿਤ ਇਕ ਘਿਓ ਫੈਕਟਰੀ ਤੋਂ ਵੀ ਇਕ ਸੈਂਪਲ ਲਿਆ ਗਿਆ ਹੈ, ਜਿਸ ਨੂੰ ਜਾਂਚ ਲਈ ਲੈਬ ਵਿੱਚ ਭੇਜਿਆ ਜਾਵੇਗਾ। ਫੂਡ ਲੈਬ ਤੋਂ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੀ ਰਿਪੋਰਟ 15 ਦਿਨਾਂ ਵਿਚ ਆ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਦੁਕਾਨਦਾਰ ਨੂੰ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ 6ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਹਰ ਮਹੀਨੇ ਮਿਲਣਗੇ 500 ਰੁਪਏ, ਕਰੋ ਇਹ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ 'ਚ 6ਵੀਂ ਤੋਂ 9ਵੀਂ ਜਮਾਤ ਦੇ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਹਰ ਮਹੀਨੇ ਮਿਲਣਗੇ 500 ਰੁਪਏ, ਕਰੋ ਇਹ ਕੰਮ
NEXT STORY