ਮਲੇਰਕੋਟਲਾ (ਭੁਪੇਸ਼, ਸ਼ਹਾਬੂਦੀਨ) : ਫੂਡ ਸੇਫਟੀ ਟੀਮ ਮਲੇਰਕੋਟਲਾ ਵੱਲੋਂ ਕਮਿਸ਼ਨਰ ਫੂਡ ਸੇਫਟੀ ਪੰਜਾਬ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਡਾ. ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਖਾਣ-ਪੀਣ ਦੀਆਂ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਸਹਾਇਕ ਕਮਿਸ਼ਨਰ ਫੂਡ ਸੇਫਟੀ ਰਾਖੀ ਵਿਨਾਇਕ ਅਤੇ ਫੂਡ ਸੇਫਟੀ ਅਫ਼ਸਰ ਚਰਨਜੀਤ ਸਿੰਘ ਦੀ ਟੀਮ ਵੱਲੋਂ ਮਲੇਰਕੋਟਲਾ ਅਤੇ ਆਸ-ਪਾਸ ਦੇ ਇਲਾਕੇ ਵਿੱਚ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ: ਵਿਧਾਇਕ ਦਹੀਆ ਨੇ ਦਫਤਰ ਦੀ ਅਚਾਨਕ ਕੀਤੀ ਚੈਕਿੰਗ, BDPO ਮਿਲੇ ਗੈਰ-ਹਾਜ਼ਰ
ਸਹਾਇਕ ਕਮਿਸ਼ਨਰ ਫੂਡ ਰਾਖੀ ਵਿਨਾਇਕ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਪੈਸ਼ਲ ਟੀਮ ਵੱਲੋਂ ਲਗਾਤਾਰ ਤਿੰਨ ਦਿਨ ਵਿਸ਼ੇਸ਼ ਸੈਂਪਲਿੰਗ ਮੁਹਿੰਮ ਚਲਾ ਕੇ ਮਲੇਰਕੋਟਲਾ ਅਤੇ ਅਹਿਮਦਗੜ੍ਹ ਵਿਖੇ ਵੱਖ-ਵੱਖ ਥਾਵਾਂ ਤੋਂ ਦੁਕਾਨਾਂ ਦੀ ਚੈਕਿੰਗ ਕਰਕੇ ਦੁੱਧ, ਪਨੀਰ, ਖੋਇਆ ਅਤੇ ਖੋਏ ਨਾਲ ਬਣੀਆਂ ਮਠਿਆਈਆਂ, ਦੇਸੀ ਘਿਓ, ਡਰਾਈ ਫਰੂਟ ਆਦਿ ਦੇ 14 ਸੈਂਪਲ ਭਰੇ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਵਿਖੇ ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫ਼ੇਲ੍ਹ ਹੋਏ ਤਾਂ ਸਬੰਧਤ ਮਾਲਕਾਂ ਖ਼ਿਲਾਫ਼ ਫੂਡ ਸੇਫਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਉਧਾਰ ਦਿੱਤਾ ਹਜ਼ਾਰ ਰੁਪਈਆ ਮੰਗਣਾ ਪਿਆ ਮਹਿੰਗਾ, ਦੋਸਤ ਨੇ ਹੀ ਕਰ ਦਿੱਤਾ ਕਤਲ
ਇਸ ਮੌਕੇ ਉਨ੍ਹਾਂ ਦੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਲਾਇਸੈਂਸ/ਰਜਿਸਟ੍ਰੇਸ਼ਨ ਬਣਵਾਉਣ, ਬੈਸਟ ਬਿਫੋਰ ਤਾਰੀਖ ਲਿਖਣ ਅਤੇ ਵਸਤਾਂ ਦੇ ਉਤਪਾਦਨ ਅਤੇ ਵਿਕਰੀ ਸਮੇਂ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਕੋਈ ਵੀ ਦੁਕਾਨਦਾਰ ਘਟੀਆ ਜਾਂ ਮਿਲਾਵਟੀ ਖਾਧ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸੂਬੇ ਲਈ ਰਾਹਤ ਦੀ ਖ਼ਬਰ, ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ 'ਚ ਆਈ ਗਿਰਾਵਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਦੇ ਲੋਕ ਅੱਜ ਸ਼ਾਮ ਨੂੰ ਚਲਾ ਸਕਣਗੇ ਪਟਾਕੇ, ਜਾਣੋ ਕੀ ਹੈ Timing
NEXT STORY