ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)- ਨਾਬਾਲਗ ਲਡ਼ਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਦੋ ਵਿਅਕਤੀਆਂ ਖਿਲਾਫ ਪੁਲਸ ਨੇ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਮਾਲੇਰਕੋਟਲਾ ਦੇ ਥਾਣੇਦਾਰ ਹਰਮੀਤ ਸਿੰਘ ਨੇ ਦੱਸਿਆ ਕਿ ਇਕ ਨਾਬਾਲਗ ਲਡ਼ਕੀ ਨੇ ਬਿਆਨ ਦਰਜ ਕਰਵਾਏ ਹਨ ਕਿ ਮੁਕੇਸ਼ ਕੁਮਾਰ ਅਤੇ ਵਿਸ਼ਾਲ ਵਾਸੀਆਨ ਮਾਲੇਰਕੋਟਲਾ ਨੇ ਮੈਨੂੰ ਇਕ ਸਕੂਲ ਦੇ ਬੰਦ ਕਮਰੇ ’ਚ ਲਿਜਾ ਕੇ ਜਬਰ-ਜ਼ਨਾਹ ਕੀਤਾ। ਨਾਬਾਲਗ ਲਡ਼ਕੀ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜੇਲ ’ਚ ਤਲਾਸ਼ੀ ਦੌਰਾਨ ਮਿਲੇ ਦੋ ਮੋਬਾਇਲ, ਵਿਅਕਤੀਆਂ ਵਿਰੁੱਧ ਕੇਸ ਦਰਜ
NEXT STORY