ਲੁਧਿਆਣਾ (ਗਣੇਸ਼)- ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਤੋਂ ਪੈਸੇ ਠੱਗਣ ਵਾਲਾ ਓ.ਈ.ਸੀ.ਸੀ. ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੂੰ ਲੁਧਿਆਣਾ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਖਿਲਾਫ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਪੈਸੇ ਠੱਗਣ ਦੇ ਕਈ ਕੇਸ ਦਰਜ ਹਨ।
ਗ੍ਰਿਫਤਾਰੀ ਦੀ ਪੁਸ਼ਟੀ ਕਰਦੇ ਹੋਏ ਥਾਣਾ ਡਿਵੀਜ਼ਨ ਨੰਬਰ 5 ਦੇ ਮੁਖੀ ਬਲਵੰਤ ਸਿੰਘ ਨੇ ਦੱਸਿਆ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਿਲ ਕਰ ਲਿਆ ਗਿਆ ਹੈ। ਰਿਮਾਂਡ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਬੰਦੇ ਨੇ ਗੋ.ਲ਼ੀਆਂ ਮਾਰ ਕੇ ਮਾਰ'ਤੀ ਆਪਣੀ ਘਰਵਾਲੀ
ਜਾਣਕਾਰੀ ਅਨੁਸਾਰ ਲੁਧਿਆਣਾ ਪੁਲਸ ਨੇ ਕਈ ਮਹੀਨੇ ਪਹਿਲਾਂ ਇਮੀਗ੍ਰੇਸ਼ਨ ਮਾਲਕ ਦੇ ਖਿਲਾਫ ਕੇਸ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪਰ ਇਮੀਗ੍ਰੇਸ਼ਨ ਦਾ ਮਾਲਕ ਪੁਲਸ ਤੋਂ ਬਚਣ ਲਈ ਲਗਾਤਾਰ ਆਪਣੇ ਟਿਕਾਣੇ ਬਦਲ ਰਿਹਾ ਸੀ। ਸੂਤਰਾਂ ਅਨੁਸਾਰ ਪੁਲਸ ਕੋਲ ਇਮੀਗ੍ਰੇਸ਼ਨ ਮਾਲਕ ਦੇ ਖਿਲਾਫ ਅਨੇਕਾਂ ਸ਼ਿਕਾਇਤਾਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਉਸ ਖਿਲਾਫ ਹੋਰ ਮੁੱਕਦਮੇ ਦਰਜ ਹੋਣ ਦੀ ਸੰਭਾਵਨਾ ਹੈ।
ਇਹ ਵੀ ਦੱਸ ਦਈਏ ਕਿ ਕਾਬੂ ਕੀਤੇ ਗਏ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਬੀਰੀ ਚਾਵਲਾ ਦਾ ਪਹਿਲਾਂ ਵੀ ਲਾਈਸੈਂਸ ਕੈਂਸਲ ਹੋ ਚੁੱਕਾ ਹੈ। ਕੁਝ ਮਹੀਨੇ ਪਹਿਲਾਂ ਵੀ ਠੱਗੀ ਦਾ ਸ਼ਿਕਾਰ ਲੋਕਾਂ ਨੇ ਬੀਰੀ ਚਾਵਲਾ ਦੇ ਹਰਿਆਣਾ ਵਿਖੇ ਦਫਤਰ 'ਚ ਭੰਨ ਤੋੜ ਕੀਤੀ ਸੀ। ਬੀਰੀ ਚਾਵਲਾ ਦੀ ਗ੍ਰਿਫਤਾਰੀ ਤੋਂ ਬਾਅਦ ਪੂਰੇ ਪੰਜਾਬ ਅਤੇ ਹੋਰ ਸੂਬਿਆਂ ਤੋਂ ਲੋਕ ਪੁਲਸ ਕੋਲ ਪੁਹੰਚ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਰਹੇ ਹਨ।
ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਪਟਾਕੇ ਲੈਣ ਆਪਣੇ ਛੱਡ ਗੁਆਂਢੀਆਂ ਦੇ ਲੈ ਗਿਆ ਬੱਚੇ, ਹਾਲੇ ਤੱਕ ਵੀ ਨਾ ਮੁੜਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟੱਕਰ ਮਗਰੋਂ ਮੋਟਰਸਾਈਕਲ ਸਵਾਰ ਨੇ ਕੁੱਟ'ਤਾ ਬੱਸ ਡਰਾਈਵਰ, ਰੋਡ 'ਤੇ ਲੱਗ ਗਿਆ ਲੰਬਾ ਜਾਮ
NEXT STORY